ਕਿਹਾ : ਅਸੀਂ ਦਿੱਲੀ ’ਚ ਉਸਾਰੂ ਵਿਰੋਧੀ ਧਿਰ ਦੀ ਨਿਭਾਵਾਂਗੇ ਭੂਮਿਕਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਤੋਂ ਬਾਹਰ ਹੋਣ ਤੋਂ ਇੱਕ ਦਿਨ ਬਾਅਦ ਐਤਵਾਰ ਨੂੰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇੱਥੇ ਫਿਰੋਜ਼ਸ਼ਾਹ ਰੋਡ ਸਥਿਤ ਆਪਣੇ ਨਿਵਾਸ ਸਥਾਨ ‘ਤੇ ‘ਆਪ’ ਦੇ 22 ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਵੇਂ ਵਿਧਾਇਕਾਂ ਨੂੰ ਲੋਕਾਂ ਲਈ ਕੰਮ ਕਰਨ ਲਈ ਕਿਹਾ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਹੁਦਾ ਛੱਡ ਰਹੀ ਮੁੱਖ ਮੰਤਰੀ ਆਤਿਸ਼ੀ ਜੋ ਭਾਜਪਾ ਦੇ ਤੂਫਾਨ ਦਾ ਸਾਹਮਣਾ ਕਰਦਿਆਂ ਜਿੱਤ ਦਰਜ ਕਰਨ ਵਾਲੇ 22 ‘ਆਪ’ ਆਗੂਆਂ ਵਿੱਚੋਂ ਇੱਕ ਹਨ, ਨੇ ਕਿਹਾ ਕਿ ਪਾਰਟੀ ਇੱਕ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਇਹ ਯਕੀਨੀ ਬਣਾਏਗੀ ਕਿ ਭਗਵਾ ਪਾਰਟੀ ਆਪਣੇ ਵਾਅਦੇ ਪੂਰੇ ਕਰੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਲੋਕਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, ‘‘ਆਪ’ ਇੱਕ ਉਸਾਰੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਅਤੇ ਯਕੀਨੀ ਬਣਾਏਗੀ ਕਿ ਭਾਜਪਾ 8 ਮਾਰਚ ਤੱਕ ਔਰਤਾਂ ਨੂੰ 2,500 ਰੁਪਏ ਪ੍ਰਤੀ ਮਹੀਨਾ ਅਦਾ ਕਰੇ ਜਿਵੇਂ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ, 300 ਯੂਨਿਟ ਮੁਫ਼ਤ ਬਿਜਲੀ ਦੇਵੇ ਅਤੇ ਲੋਕਾਂ ਲਈ ਹੋਰ ਸਹੂਲਤਾਂ ਜਾਰੀ ਰੱਖੇ।’’
Check Also
ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …