ਉਪ ਰਾਜਪਾਲ ਵੀਕੇ ਸਕਸੌਨਾ ਨੂੰ ਅਸਤੀਫ਼ਾ ਸੌਂਪਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਅਸੈਂਬਲੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਇਕ ਦਿਨ ਮਗਰੋਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਆਤਿਸ਼ੀ ਦਿੱਲੀ ਦੇ ਕਾਲਕਾਜੀ ਹਲਕੇ ਤੋਂ ਭਾਵੇਂ ਚੋਣ ਜਿੱਤਣ ਵਿਚ ਸਫ਼ਲ ਰਹੀ, ਪਰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ ਪਾਰਟੀ ਦੇ ਕਈ ਪ੍ਰਮੁੱਖ ਆਗੂ ਚੋਣ ਹਾਰ ਗਏ। ਪਿਛਲੇ ਦਸ ਸਾਲਾਂ ਤੋਂ ਦਿੱਲੀ ਦੀ ਸੱਤਾ ’ਤੇ ਕਾਬਜ਼ ‘ਆਪ’ ਨੂੰ 70 ਮੈਂਬਰੀ ਦਿੱਲੀ ਅਸੈਂਬਲੀ ਵਿਚ ਸਿਰਫ਼ 22 ਸੀਟਾਂ ਨਾਲ ਸਬਰ ਕਰਨਾ ਪਿਆ ਹੈ। ਕੇਜਰੀਵਾਲ ਨੇ ਲੰਘੇ ਦਿਨ ਦਿੱਲੀ ਦੇ ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ ਸਵੀਕਾਰ ਕਰਦਿਆਂ ਕਿਹਾ ਸੀ ਕਿ ਉਹ ਦਿੱਲੀ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਤੇ ‘ਆਪ’ ਵਿਰੋਧੀ ਧਿਰ ਦੀ ਆਪਣੀ ਭੂਮਿਕਾ ਨੂੰ ਬਾਖੂਬੀ ਨਿਭਾਏਗੀ।
Check Also
ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …