Breaking News
Home / ਕੈਨੇਡਾ / Front / ਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ

ਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ


13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਮੀਟਿੰਗ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 7 ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਵਿਖੇ ਹੋਣ ਵਾਲੀ ਇਕੱਤਰਤਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਹੁਣ 13 ਫਰਵਰੀ ਨੂੰ ਸ਼ੋ੍ਰਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਹੋਵੇਗੀ। ਧਿਆਨ ਰਹੇ ਕਿ ਇਸ ਇਕੱਤਰਤਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੱਦਿਆ ਗਿਆ ਸੀ। ਪਰ ਬਲਵਿੰਦਰ ਸਿੰਘ ਭੂੰਦੜ ਅੱਜ ਸੁਖਬੀਰ ਸਿੰਘ ਬਾਦਲ ਦੀ ਬੇਟੀ ਦੇ ਵਿਆਹ ਸਮਾਗਮ ’ਚ ਰੁੱਝੇ ਹੋਏ ਹਨ, ਜਿਸ ਦੇ ਚਲਦਿਆਂ ਇਕੱਤਰਤਾ ਦੀ ਤਰੀਕ ਬਦਲੀ ਗਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਲਈ ਸੱਤ ਮੈਂਬਰੀ ਕਮੇਟੀ ਦੀ ਗਠਨ ਕੀਤਾ ਗਿਆ ਸੀ।

Check Also

ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ

ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …