ਗਿਆਨੀ ਹਰਪ੍ਰੀਤ ਸਿੰਘ ਜਾਂਚ ਕਮੇਟੀ ਅੱਗੇ ਨਹੀਂ ਹੋਏ ਪੇਸ਼
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਬਾਅਦ ਹੁਣ ਜਾਂਚ ਕਮੇਟੀ ਦੀ ਰਿਪੋਰਟ ਵੀ ਸਾਹਮਣੇ ਆ ਗਈ ਹੈ। ਰਿਪੋਰਟ ’ਚ ਸਾਫ਼ ਲਿਖਿਆ ਗਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ ਸੀ ਪ੍ਰੰਤੂ ਉਹ ਜਾਂਚ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਇਲਾਵਾ ਜਾਂਚ ਕਮੇਟੀ ਨੇ ਪਰਿਵਾਰਕ ਮਾਮਲਿਆਂ ਦੀ ਜਾਂਚ ਦੇ ਨਾਲ-ਨਾਲ ਗਿਆਨੀ ਹਰਪ੍ਰੀਤ ਸਿੰਘ ’ਤੇ ਕਈ ਹੋਰ ਆਰੋਪ ਵੀ ਲਗਾਏ ਹਨ। ਜਿਨ੍ਹਾਂ ’ਚ ਗਿਆਨੀ ਹਰਪ੍ਰੀਤ ਸਿੰਘ ’ਤੇ ਸਪੱਸ਼ਟੀਕਰਨ ਦੇਣ ਸਮੇਂ 15 ਮਿੰਟ ਤੱਕ ਕੀਰਤਨ ਰੁਕਵਾਉਣਾ, ਰਾਘਵ ਚੱਡਾ ਦੀ ਮੰਗਣੀ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦੇ ਵਿਆਹ ’ਚ ਜਾਣਾ ਆਦਿ ਸ਼ਾਮਲ ਹੈ। ਜਾਂਚ ਕਮੇਟੀ ਦਾ ਆਰੋਪ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹਾ ਕਰਕੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …