Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ’ਚ ਸਾਵਰਕਰ ਨੂੰ ਕੀਤਾ ਯਾਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ’ਚ ਸਾਵਰਕਰ ਨੂੰ ਕੀਤਾ ਯਾਦ


ਕਿਹਾ : 115 ਸਾਲ ਪਹਿਲਾਂ ਅੰਗਰੇਜ਼ਾਂ ਦੀ ਕੈਦ ’ਚੋਂ ਭੱਜ ਕੇ ਸਾਵਰਕਰ ਪਹੁੰਚੇ ਸਨ ਮਾਰਸੇ
ਪੈਰਿਸ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੌਰੇ ’ਤੇ ਹਨ ਅਤੇ ਲੰਘੀ ਰਾਤ ਉਹ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਂਕਰੋਂ ਦੇ ਨਾਲ ਫਰਾਂਸ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਰਸੇ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਨੂੰ ਯਾਦ ਕੀਤਾ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਕਿਹਾ ਕਿ ਮਾਰਸੇ ਸ਼ਹਿਰ ਭਾਰਤ ਦੀ ਅਜ਼ਾਦੀ ’ਚ ਖਾਸ ਮਹੱਤਵ ਰੱਖਦਾ ਹੈ। ਜ਼ਿਕਰਯੋਗ ਹੈ ਕਿ ਸਾਵਰਕਰ ਨੂੰ 1910 ’ਚ ਨਾਸਿਕ ਸਾਜ਼ਿਸ਼ ਮਾਮਲੇ ਤਹਿਤ ਲੰਦਨ ’ਚ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਜਹਾਜ਼ ਰਾਹੀਂ ਭਾਰਤ ਲਿਆਂਦਾ ਜਾ ਰਿਹਾ ਸੀ। ਜਦੋਂ ਉਨ੍ਹਾਂ ਦਾ ਜਹਾਜ਼ ਮਾਰਸੇ ਕੋਲ ਪਹੁੰਚਿਆ ਤਾਂ ਉਨ੍ਹਾਂ ਨੇ ਸਮੁੰਦਰ ’ਚ ਛਾਲ ਮਾਰ ਦਿੱਤੀ ਸੀ ਅਤੇ ਉਹ ਤੈਰ ਕੇ ਕਿਨਾਰੇ ’ਤੇ ਪਹੁੰਚ ਗਿਆ ਸੀ। ਮਾਰਸੇ ’ਚ ਬਿ੍ਰਟਿਸ਼ ਪੁਲਿਸ ਨੇ ਉਨ੍ਹਾਂ ਨੂੰ ਮੁੜ ਗਿ੍ਰਫ਼ਤਾਰ ਕਰ ਲਿਆ ਸੀ ਅਤੇ ਫਰਾਂਸ ਸਰਕਾਰ ਨੇ ਸਾਵਰਕਰ ਦੀ ਗਿ੍ਰਫਤਾਰੀ ਦਾ ਵਿਰੋਧ ਕੀਤਾ ਸੀ।

Check Also

ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ

ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …