ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਚੋਣਾਂ 31 ਮਈ ਤੋਂ ਪਹਿਲਾਂ-ਪਹਿਲਾਂ ਕਰਵਾਈਆਂ ਜਾਣਗੀਆਂ ਕਿਉਂਕਿ ਮਾਰਚ ਮਹੀਨੇ ਵਿਚ ਬੱਚਿਆਂ ਦੇ ਪੇਪਰ ਅਤੇ ਅਪ੍ਰੈਲ ਮਹੀਨੇ ਵਿਚ ਕਣਕ ਦੀ ਕਟਾਈ ਜ਼ੋਰਾਂ ’ਤੇ ਹੁੰਦੀ ਹੈ, ਜਿਸ ਦੇ ਚਲਦਿਆਂ ਇਹ ਚੋਣਾਂ 31 ਮਈ ਤੋਂ ਪਹਿਲਾਂ-ਪਹਿਲਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿਚ ਹੋਣਗੀਆਂ ਅਤੇ ਸੂਬੇ ਅੰਦਰ ਇਹ ਚੋਣਾਂ ਸੱਤ ਸਾਲ ਮਗਰੋਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਇਹ ਚੋਣਾਂ ਸਾਲ 2018 ਵਿਚ ਹੋਈਆਂ ਸਨ।
Check Also
ਦਿੱਲੀ ਹਾਈ ਕੋਰਟ ਨੇ ਰਾਮ ਦੇਵ ਦੀ ‘ਸ਼ਰਬਤ ਜੇਹਾਦ’ ਵਾਲੀ ਵੀਡੀਓ ’ਤੇ ਪ੍ਰਗਟਾਇਆ ਇਤਰਾਜ਼
ਕਿਹਾ : ‘ਸ਼ਰਬਤ ਜੇਹਾਦ’ ਸ਼ਬਦ ਨੇ ਅਦਾਲਤ ਦੀ ਜ਼ਮੀਰ ਨੂੰ ਹਿਲਾ ਕੇ ਰੱਖ ਦਿੱਤਾ ਨਵੀਂ …