-14.6 C
Toronto
Monday, January 26, 2026
spot_img
HomeਕੈਨੇਡਾFront24 ਅਤੇ 25 ਫਰਵਰੀ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

24 ਅਤੇ 25 ਫਰਵਰੀ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ


ਮੁੱਖ ਮੰਤਰੀ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ 24 ਅਤੇ 25 ਫਰਵਰੀ ਨੂੰ ਦੋ ਦਿਨਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਗਿਆ। ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਸ਼ੇਸ਼ ਇਜਲਾਸ ਦੌਰਾਨ ਪੈਂਡਿੰਗ ਬਿਲਾਂ ਨੂੰ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਦੌਰਾਨ ਸਿਹਤ ਵਿਭਾਗ ’ਚ ਖਾਲੀ ਪਈਆਂ 822 ਅਸਾਮੀਆਂ ’ਤੇ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਜਦਕਿ 2 ਹਜ਼ਾਰ ਪੀਟੀਆਈ ਅਧਿਆਪਕਾਂ ਅਤੇ 13 ਡਾਕਟਰਾਂ ਦੀ ਭਰਤੀ ਲਈ ਵੀ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਐਨਆਰਆਈਜ਼ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਲਈ 6 ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਲਈ ਵੀ ਮਨਜ਼ੂਰੀ ਦਿੱਤੀ ਗਈ। ਅਮਰੀਕਾ ਤੋਂ ਡਿਪੋਰਟ ਹੋ ਕੇ ਵਿਅਕਤੀਆਂ ਦੇ ਮਾਮਲੇ ’ਤੇ ਹਰਪਾਲ ਚੀਮਾ ਨੇ ਕਿਹਾ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ਼ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਕੈਬਨਿਟ ਮੀਟਿੰਗ ਦੌਰਾਨ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ।

 

RELATED ARTICLES
POPULAR POSTS