ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਚੌਟਾਲਾ ਵੱਲੋਂ 23 ਫਰਵਰੀ ਨੂੰ ਪੰਜਾਬ ਵਿੱਚ ਦਾਖ਼ਲ ਹੋ ਕੇ ਐਸਵਾਈਐਲ ਦੀ ਖੁਦਾਈ ਕਰਨ ਦੀ ਦਿੱਤੀ ਚਿਤਾਵਨੀ ਕਾਰਨ ਦੋਵਾਂ ਰਾਜਾਂ ਵਿਚਕਾਰ ਟਕਰਾਅ ਦੀ ਸਥਿਤੀ ਬਣਦੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਇਨੈਲੋ ਵਰਕਰਾਂ ਨੂੰ ਸੂਬੇ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਵੱਡੇ ਪੱਧਰ ‘ਤੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਜ਼ਿਲ੍ਹਾ ਪਟਿਆਲਾ ਦੇ ਕਪੂਰੀ ਅਤੇ ਸ਼ੰਭੂ ਬਾਰਡਰ ਉਤੇ ਪੁਲਿਸ ਬਲ ਤਾਇਨਾਤ ਕਰ ਦਿੱਤੇ ਹਨ। ਪੁਲਿਸ ਵੱਲੋਂ ਇਨੈਲੋ ਵਰਕਰਾਂ ਨੂੰ ਪੰਜਾਬ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਰਣਨੀਤੀ ਬਣਾਈ ਗਈ ਹੈ।
ਪਟਿਆਲਾ ਜ਼ੋਨ ਦੇ ਆਈਜੀ ਪੁਲਿਸ ਬੀ. ਚੰਦਰ ਸ਼ੇਖਰ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ ਇਸ ਮੁੱਦੇ ਉਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ੰਭੂ ਬੈਰੀਅਰ ‘ਤੇ ਪੁਲ ਨੇੜੇ ਹਰਿਆਣਾ ਵਾਲੇ ਪਾਸੇ ਕੁਝ ਥਾਵਾਂ ‘ਤੇ ਛੇ-ਛੇ ਫੁੱਟ ਦੀ ਪੱਕੀ ਕੰਧ ਕਰ ਦਿੱਤੀ ਗਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …