ਸਰੀ : ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀਅ) ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ 23 ਫਰਵਰੀ (ਐਤਵਾਰ) ਨੂੰ ਤਾਜ ਪਾਰਕ ਕਨਵੈਨਸ਼ਨ ਸੈਂਟਰ ਸਰੀ ਵਿਖੇ ਇੱਕ ਤੋਂ ਤਿੰਨ ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਲੀਅ ਦੇ ਪ੍ਰਧਾਨ ਬਲਵੰਤ ਸਿੰਘ ਸੰਘੇੜਾ ਨੇ ਦੱਸਿਆ ਕਿ ਦੀਪਕ ਬਿਨਿੰਗ ਫਾਊਂਡੇਸ਼ਨ ਅਤੇ ਤਾਜ ਪਾਰਕ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਜੈਸੀ ਸੁੰਨੜ ਮੁੱਖ ਬੁਲਾਰੇ ਹੋਣਗੇ।
ਸਮਾਗਮ ਵਿੱਚ ਸਰੀ ਸਕੂਲ ਬੋਰਡ ਦੇ ਮੈਂਬਰ ਗੈਰੀ ਥਿੰਦ, ਐਬਟਸਫੋਰਡ ਸਕੂਲ ਬੋਰਡ ਦੇ ਵਾਈਸ ਚੇਅਰ ਪ੍ਰੀਤ ਰਾਏ ਅਤੇ ਡੈਲਟਾ ਸਕੂਲ ਬੋਰਡ ਦੇ ਮੈਂਬਰ ਨਿੰਮੀ ਡੌਲਾ ਆਪੋ ਆਪਣੇ ਸਕੂਲ ਜ਼ਿਲ੍ਹਿਆਂ ਵਿੱਚ ਪੰਜਾਬੀ ਬਾਰੇ ਹੋ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਨਗੇ। ਸਥਾਨਕ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਪੰਜਾਬੀ ਸਬੰਧੀ ਆਪਣੇ ਵਿਚਾਰ, ਕਵਿਤਾਵਾਂ ਅਤੇ ਗੀਤ ਪੇਸ਼ ਕਰਨਗੇ।