18 ਫਰਵਰੀ ਨੂੰ ਅਦਾਲਤ ਵੱਲੋਂ ਸੁਣਵਾਈ ਜਾਵੇਗੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਕੋਰਟ ਵੱਲੋਂ ਆਉਂਦੀ 18 ਫਰਵਰੀ ਨੂੰ ਇਸ ਮਾਮਲੇ ‘ਚ ਸੱਜਣ ਕੁਮਾਰ ਨੂੰ ਸਜ਼ਾ ਸੁਣਾਈ ਜਾਵੇਗੀ। ਇਹ ਮਾਮਲਾ 1984 ਦੇ ਸਿੱਖ ਕਤਲੇਆਮ ਦੌਰਾਨ ਸਰਸਵਤੀ ਵਿਹਾਰ ‘ਚ 2 ਸਿੱਖ ਵਿਅਕਤੀਆਂ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ ਅਤੇ ਇਸ ਮਾਮਲੇ ਦਾ 41 ਸਾਲਾਂ ਬਾਅਦ ਫੈਸਲਾ ਆਇਆ ਹੈ। ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਖਿਲਾਫ਼ 3 ਤੋਂ ਜ਼ਿਆਦਾ ਕੇਸ ਚੱਲ ਰਹੇ ਹਨ ਜਿਨ੍ਹਾਂ ਵਿਚੋਂ ਇਕ ਮਾਮਲੇ ‘ਚ ਉਹ ਬਰੀ ਹੋ ਚੁੱਕੇ ਹਨ। ਜਦਕਿ 2018 ‘ਚ ਦਿੱਲੀ ਹਾਈ ਕੋਰਟ ਨੇ ਇਕ ਮਾਮਲੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।