ਗੁਰੂ ਨਗਰੀ ਵਿਖੇ ਖਰਚੇ ਜਾਣਗੇ 50 ਕਰੋੜ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਨੂੰ ਧਾਰਮਿਕ ਸੈਰ ਸਪਾਟਾ ਹੱਬ ਵਜੋਂ ਵਿਕਸਿਤ ਕਰਨ ਦਾ ਫੈਸਲਾ ਲਿਆ ਹੈ। ਇਸ ਕੰਮ ਲਈ ਗੁਰੂ ਨਗਰੀ ਵਿਖੇ 50 ਕਰੋੜ ਰੁਪਏ ਖਰਚੇ ਜਾਣਗੇ।
ਵਿਭਾਗ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਸ਼ਹਿਰ ਦੇ ਅੰਦਰੂਨੀ ਤੇ ਬਾਹਰੀ ਇਲਾਕੇ ਨੂੰ ਸੁਧਾਰਿਆ ਤੇ ਸੰਵਾਰਿਆ ਜਾਵੇਗਾ। ਵਿਭਾਗ ਵੱਲੋਂ ਸਵਾਦੇਸ਼ ਦਰਸ਼ਨ ਸਕੀਮ ਅਧੀਨ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਸਦ ਵਿੱਚ ਮਤਾ ਪੇਸ਼ ਕੀਤਾ ਸੀ। ਯੋਜਨਾ ਦੇ ਪਹਿਲੇ ਪੜਾਅ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਲੇ-ਦੁਆਲੇ ਨੂੰ ਖੂਬਸੂਰਤ ਬਣਾ ਕੇ ਵਿਕਸਿਤ ਕੀਤਾ ਜਾਵੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …