ਡਾਕਟਰ ਦਲਬੀਰ ਸਿੰਘ ਕਥੂਰੀਆ ਨੇ ਕੀਤਾ ਸਵਾਗਤ
ਟੋਰਾਂਟੋ, ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ, ਪੰਜਾਬੀ ਬੋਲੀ ਅਤੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਪ੍ਰਸਿੱਧ ਕਮੇਡੀਅਨ ਅਤੇ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਵਿਸ਼ਵ ਪੰਜਾਬੀ ਸਭਾ ਕੈਨੇਡਾ ਦਾ ਬਰੈਂਡ ਅੰਬੈਸਡਰ ਬਣਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾਕਟਰ ਦਲਬੀਰ ਸਿੰਘ ਕਥੂਰੀਆ ਕੈਨੇਡਾ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਘੁੱਗੀ ਦੀ ਪੰਜਾਬੀ ਦੁਨੀਆ ਨੂੰ ਬਹੁਤ ਵੱਡੀ ਦੇਣ ਹੈ। ਉਹਨਾਂ ਦੀ ਇਸ ਨਿਯੁਕਤੀ ‘ਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਮੁੱਖ ਸਲਾਹਕਾਰ ਡਾ. ਗੁਰਪ੍ਰੀਤ ਕੌਰ ਅਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਭਾਰਤ ਦੇ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਨੇ ਵੀ ਗੁਰਪ੍ਰੀਤ ਸਿੰਘ ਘੁੱਗੀ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ ਅਤੇ ਉਹਨਾਂ ਕਿਹਾ ਕਿ ਇਸ ਨਾਲ ਵਿਸ਼ਵ ਪੰਜਾਬੀ ਸਭਾ ਕੈਨੇਡਾ ਦਾ ਕੱਦ ਹੋਰ ਵੀ ਉਚਾ ਹੋਵੇਗਾ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …