ਚੰਡੀਗੜ੍ਹ : ਪੰਜਾਬੀ ਚਿੱਤਰਕਾਰੀ ਦੇ ਆਲੰਬਰਦਾਰ ਚਿੱਤਰਕਾਰ ਜਰਨੈਲ ਸਿੰਘ ਦਾ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਗਤੀਸ਼ੀਲ ਲੇਖਕ ਸੰਘ ਨੇ ਦੁੱਖ ਪ੍ਰਗਟਾਇਆ ਹੈ। ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਪੰਜਾਬ ਇਕਾਈ ਦੇ ਪ੍ਰਧਾਨ ਸੁਰਜੀਤ ਜੱਜ, ਪੰਜਾਬ ਇਕਾਈ ਦੇ ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ, ਨਾਟਕਕਾਰ ਸਵਰਾਜਬੀਰ ਅਤੇ ਪੰਜਾਬੀ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣੇ ਪਿਤਾ ਅਤੇ ਪ੍ਰਸਿੱਧ ਚਿੱਤਰਕਾਰ ਕਿਰਪਾਲ ਸਿੰਘ ਦੀ ਕਲਾ ਦੀ ਵਿਰਾਸਤ ਨੂੰ ਨਾ ਸਿਰਫ਼ ਅੱਗੇ ਤੋਰਿਆ, ਸਗੋਂ ਉਸ ਵਿੱਚ ਵਾਧਾ ਕਰਦਿਆਂ ਪੰਜਾਬ ਦੀ ਚਿੱਤਰਕਾਰੀ ਦੇ ਇਤਿਹਾਸ ਨੂੰ ਸਾਂਭਿਆ ਤੇ ਕਿਤਾਬੀ ਰੂਪ ‘ਚ ਪ੍ਰਕਾਸ਼ਿਤ ਕਰਵਾ ਕੇ ਕਲਾ ਤੇ ਅਦਬੀ ਜਗਤ ਨੂੰ ਅਮੀਰ ਕੀਤਾ।