ਨਾਭਾ/ਬਿਊਰੋ ਨਿਊਜ਼
ਜੇਲ੍ਹ ਬਰੇਕ ਮਾਮਲੇ ਕਾਰਨ ਚਰਚਾ ਵਿਚ ਆਈ ਨਾਭਾ ਦੀ ਹਾਈ ਸਕਿਉਰਿਟੀ ਜੇਲ੍ਹ ਇੱਕ ਵਾਰ ਫਿਰ ਚਰਚਾ ਵਿਚ ਹੈ। ਜੇਲ੍ਹ ਵਿਚ ਉਮਰ ਕੈਦ ਦੀ ਸ਼ਜਾ ਕੱਟ ਰਹੇ ਇੱਕ ਕੈਦੀ ਨੇ ਫਾਹਾ ਲਾ ਕੇ ਖੁਦਕਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਪਟਿਆਲਾ ਦੇ ਗੱਜੋਖੇੜਾ ਪਿੰਡ ਦਾ ਰਹਿਣ ਵਾਲਾ ਸਰਬਜੀਤ ਸਿੰਘ ਆਪਣੀ ਭੈਣ ਅਤੇ ਜੀਜੇ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸ਼ਜਾ ਕੱਟ ਰਿਹਾ ਸੀ। ਸਾਲ 2013 ਵਿਚ ਉਸ ਨੂੰ ਪਟਿਆਲਾ ਜੇਲ੍ਹ ਤੋਂ ਤਬਦੀਲ ਕਰ ਕੇ ਨਾਭਾ ਮੈਕਸੀਮਮ ਸਕਿਉਰਟੀ ਜੇਲ੍ਹ ਭੇਜਿਆ ਗਿਆ ਸੀ।

