ਚੰਡੀਗੜ੍ਹ/ਬਿਊਰੋ ਨਿਊਜ਼
ਮਾਂ ਬੋਲੀ ਪੰਜਾਬੀ ਦੇ ਰਾਖਿਆਂ ਨੇ ਅੱਜ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮਾਂ ਬੋਲੀ ਪੰਜਾਬੀ ਨੂੰ ਚੰਡੀਗੜ੍ਹ ਵਿਚ ਪਹਿਲੀ ਭਾਸ਼ਾ ਦਾ ਦਰਜਾ ਦੇਣ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਪੰਜਾਬੀ ਅਧਿਆਪਕਾਂ ਦੀ ਪੂਰਨ ਭਰਤੀ ਕਰਨ ਤੇ ਪੰਜਾਬੀ ਨੂੰ ਚੰਡੀਗੜ੍ਹ ਵਿਚ ਬਣਦਾ ਸਤਿਕਾਰ ਦੇਣ ਦੀਆਂ ਮੰਗਾਂ ਉਠਾਈਆਂ।
ਇਨ੍ਹਾਂ ਮੰਗਾਂ ਨੂੰ ਲੈ ਕੇ ਲੇਖਕਾਂ, ਸਾਹਿਤਕਾਰਾਂ, ਅਧਿਆਪਕਾਂ, ਚੰਡੀਗੜ੍ਹ ਦੇ ਪਿੰਡ ਬਚਾਓ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਵੀ ਚੰਡੀਗੜ੍ਹ ਵਿਚ ਅੱਜ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਗਵਰਨਰ ਹਾਊਸ ਵੱਲ ਜਾਂਦੇ ਮਾਂ ਬੋਲੀ ਪੰਜਾਬੀ ਦੇ 300 ਤੋਂ ਵੱਧ ਪੁੱਤਰਾਂ ਧੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।
Home / ਪੰਜਾਬ / ਚੰਡੀਗੜ੍ਹ ਵਿਚ ਪੰਜਾਬੀ ਨੂੰ ਉਸਦਾ ਬਣਦਾ ਸਥਾਨ ਦਿਵਾਉਣ ਲਈ 300 ਤੋਂ ਵੱਧ ਮਾਂ ਬੋਲੀ ਦੇ ਧੀਆਂ ਪੁੱਤਰਾਂ ਨੇ ਦਿੱਤੀਆਂ ਗ੍ਰਿਫਤਾਰੀਆਂ
Check Also
ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …