-4.2 C
Toronto
Monday, December 8, 2025
spot_img
HomeਕੈਨੇਡਾFrontਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ


ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਬੀਤੀ ਰਾਤ ਭਗਦੜ ਮਚਣ ਕਾਰਨ 18 ਜਣਿਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਕ ਦਿਨ ਬਾਅਦ ਵੀ ਸਟੇਸ਼ਨ ’ਤੇ ਵੱਡੀ ਗਿਣਤੀ ਭੀੜ ਜੁੜੀ। ਇੱਥੇ ਲਗਪਗ ਸਾਰੇ ਹੀ ਪਲੇਟਫਾਰਮਾਂ ’ਤੇ ਦੁਪਹਿਰ ਵੇਲੇ ਆਮ ਨਾਲੋਂ ਜ਼ਿਆਦਾ ਲੋਕ ਦੇਖਣ ਨੂੰ ਮਿਲੇ। ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਭਗਦੜ ਮਚਣ ਦੀ ਘਟਨਾ ਉਸ ਵੇਲੇ ਵਾਪਰੀ ਜਦੋਂ ਓਵਰ ਬਿ੍ਰਜ ਤੋਂ ਹੇਠਾਂ ਆਉਂਦੇ ਸਮੇਂ ਕੁਝ ਯਾਤਰੀ ਫਿਸਲ ਗਏ ਅਤੇ ਦੂਜਿਆਂ ’ਤੇ ਡਿੱਗ ਗਏ। ਇਸ ਘਟਨਾ ਤੋਂ ਬਾਅਦ ਅੱਜ ਪੁਲੀਸ ਨੇ ਕਈ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਜ਼ਿਕਰਯੋਗ ਹੈ ਕਿ ਭਾਰਤੀ ਰੇਲਵੇ ਅਨੁਸਾਰ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਮੱਚੀ ਭਗਦੜ ਵਿਚ ਜਾਨਾਂ ਗਵਾਉਣ ਵਾਲੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਵਿਚ ਗੰਭੀਰ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਹਰੇਕ ਅਤੇ ਮਾਮੂਲੀ ਜ਼ਖ਼ਮੀਆਂ ਨੂੰ ਲੱਖ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

RELATED ARTICLES
POPULAR POSTS