-0.8 C
Toronto
Thursday, December 4, 2025
spot_img
HomeਕੈਨੇਡਾFrontਗਿਆਨੀ ਹਰਪ੍ਰੀਤ ਸਿੰਘ ਡਿਪੋਰਟ ਕੀਤੇ ਨੌਜਵਾਨਾਂ ਦੇ ਹੱਕ ਵਿਚ ਨਿੱਤਰੇ

ਗਿਆਨੀ ਹਰਪ੍ਰੀਤ ਸਿੰਘ ਡਿਪੋਰਟ ਕੀਤੇ ਨੌਜਵਾਨਾਂ ਦੇ ਹੱਕ ਵਿਚ ਨਿੱਤਰੇ


ਕਿਹਾ : ਹਮਦਰਦੀ ਨਾਲ ਨਹੀਂ ਸਰਨਾ, ਸਰਕਾਰ ਨੌਜਵਾਨਾਂ ਦੇ ਮੁੜ ਵਸੇਵੇ ਦਾ ਕਰੇ ਯਤਨ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਅਮਰੀਕਾ ਚੋਂ ਲਗਾਤਾਰ ਡਿਪੋਰਟ ਕਰਕੇ ਭੇਜੇ ਜਾ ਰਹੇ ਨੌਜਵਾਨਾਂ ਦੇ ਹੱਕ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਹਵਾਈ ਅੱਡੇ ’ਤੇ ਉਤਾਰੇ ਜਾ ਰਹੇ ਨੌਜਵਾਨਾਂ ਨੂੰ ਗਲਵਕੜੀ ’ਚ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਇਕ ਕੇਂਦਰੀ ਮੰਤਰੀ ਗਏ ਚੰਗੀ ਗੱਲ ਹੈ, ਪਰ ਕੇਵਲ ਹਮਦਰਦੀ ਦਿਖਾਉਣ ਨਾਲ ਕੁਝ ਨਹੀਂ ਹੋਣਾ ਸਗੋਂ ਸਰਕਾਰਾਂ ਨੂੰ ਇਨ੍ਹਾਂ ਨੌਜਵਾਨਾਂ ਦੇ ਮੁੜ ਵਸੇਵੇ ਲਈ ਯਤਨ ਆਰੰਭਣੇ ਚਾਹੀਦੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਾਪਿਸ ਪਰਤੇ ਨੌਜਵਾਨਾਂ ਚੋਂ ਵਧੇਰੇ ਕਰਜ਼ਾ ਚੁੱਕ ਕੇ ਜਾਂ ਜ਼ਮੀਨਾਂ ਵੇਚ ਕੇ ਗਏ ਸਨ ਅਤੇ ਹੁਣ ਵਾਪਿਸ ਪਰਤਣ ਉਪਰੰਤ ਉਨ੍ਹਾਂ ’ਤੇ ਘਰ ਦਾ ਗੁਜ਼ਾਰਾ ਚਲਾਉਣ ਦੇ ਨਾਲ ਨਾਲ ਕਰਜ਼ਾ ਉਤਾਰਨ ਦਾ ਵੀ ਦਬਾਅ ਹੋਵੇਗਾ। ਹੁਣ ਸਭ ਤੋਂ ਵੱਧ ਲੋੜ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਉਨ੍ਹਾਂ ਦੀ ਬਾਂਹ ਫੜੇ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਦਾਅ ’ਤੇ ਲਾਉਣ ਵਾਲਿਆਂ ਖਿਲਾਫ਼ ਵੀ ਕਾਰਵਾਈ ਕਰੇ। ਸਿੰਘ ਸਾਹਿਬ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਨਾਲ ਸਹਿਮਤੀ ਪ੍ਰਗਟਾਈ ਕਿ ਅੰਮਿ੍ਰਤਸਰ ਸਾਹਿਬ ਨੂੰ ਡਿਪੋਰਟ ਸੈਂਟਰ ’ਚ ਨਾ ਬਦਲਿਆ ਜਾਵੇ।

RELATED ARTICLES
POPULAR POSTS