37.4 C
Toronto
Tuesday, July 14, 2026
spot_img
HomeਕੈਨੇਡਾFrontਪੰਜਾਬ ਹਰਿਆਣਾ ਹਾਈਕੋਰਟ ਨੂੰ ਦੋ ਨਵੇਂ ਜੱਜ ਮਿਲੇ - ਜੱਜਾਂ ਦੀ ਗਿਣਤੀ ਹੋਈ...

ਪੰਜਾਬ ਹਰਿਆਣਾ ਹਾਈਕੋਰਟ ਨੂੰ ਦੋ ਨਵੇਂ ਜੱਜ ਮਿਲੇ – ਜੱਜਾਂ ਦੀ ਗਿਣਤੀ ਹੋਈ 53

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਅੱਜ ਚੰਡੀਗੜ੍ਹ ਵਿਚ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਇਨ੍ਹਾਂ ਦੋ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਾਲਾਂਕਿ ਹਾਈਕੋਰਟ ’ਚ ਅਜੇ ਵੀ 32 ਜੱਜਾਂ ਦੀਆਂ ਅਸਾਮੀਆਂ ਖਾਲੀ ਹਨ। ਹਾਈਕੋਰਟ ਵਿੱਚ ਜੱਜਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਦੀ ਗਿਣਤੀ 85 ਹੈ। ਇਸ ਸਾਲ ਤਿੰਨ ਜੱਜ ਸੇਵਾਮੁਕਤ ਵੀ ਹੋ ਰਹੇ ਹਨ। ਧਿਆਨ ਰਹੇ ਕਿ ਜੱਜਾਂ ਦੀ ਨਿਯੁਕਤੀ ਲਈ ਲੰਬੀ ਤੇ ਗੁੰਝਲਦਾਰ ਪ੍ਰਕਿਰਿਆ ਹੁੰਦੀ ਹੈ, ਜਿਸ ਵਿੱਚ ਸੂਬਾ ਸਰਕਾਰਾਂ, ਰਾਜਪਾਲਾਂ, ਸੁਪਰੀਮ ਕੋਰਟ ਕੌਲਿਜ਼ੀਅਮ ਅਤੇ ਕੇਂਦਰੀ ਮੰਤਰਾਲੇ ਦੀ ਮਨਜ਼ੂਰੀ ਸ਼ਾਮਲ ਹਨ।
RELATED ARTICLES
POPULAR POSTS