
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਪਹਿਲੇ ਵਿਜੀਲੈਂਸ ਮੁਖੀ ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਜਗ੍ਹਾ ਏਡੀਜੀਪੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਵੀ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਭਿ੍ਰਸ਼ਟਾਚਾਰ ਸਬੰਧੀ ਮਿਲੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਧਿਆਨ ਰਹੇ ਕਿ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਸਾਰੇ ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਹ ਨਿਰਦੇਸ਼ ਦਿੱਤਾ ਗਿਆ ਸੀ ਕਿ ਕਿਸੇ ਵੀ ਪ੍ਰਕਾਰ ਦਾ ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਭਿ੍ਰਸ਼ਟਾਚਾਰ ਦੇ ਖਿਲਾਫ ਹੋਰ ਵੀ ਕਾਰਵਾਈਆਂ ਹੋਣ ਦੀ ਸੰਭਾਵਨਾ ਹੈ।