ਕੁਝ ਵਿਅਕਤੀਆਂ ਦੇ ਸੱਟਾਂ ਵੀ ਲੱਗੀਆਂ
ਇਲਾਹਾਬਾਦ/ਬਿਊਰੋ ਨਿਊਜ਼
ਇਲਾਹਾਬਾਦ ਵਿਚ ਰਾਹੁਲ ਗਾਂਧੀ ਅਤੇ ਅਖਿਲੇਸ਼ ਯਾਦਵ ਨੇ ਅੱਜ 12 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ। ਰੋਡ ਸ਼ੋਅ ਤੋਂ ਬਾਅਦ ਦੋਵੇਂ ਨੇਤਾਵਾਂ ਨੇ ਜਿੱਥੇ ਰੈਲੀ ਨੂੰ ਸੰਬੋਧਨ ਕਰਨਾ ਸੀ, ਉਥੇ ਮੰਚ ਪਹਿਲਾਂ ਹੀ ਟੁੱਟ ਕੇ ਡਿੱਗ ਗਿਆ। ਇਸ ਕਾਰਨ ਕੁਝ ਵਿਅਕਤੀਆਂ ਦੇ ਸੱਟਾਂ ਵੀ ਲੱਗੀਆਂ ਹਨ। ਰੋਡ ਸ਼ੋਅ ਵਿਚ ਵੀ ਇਨ੍ਹਾਂ ਦੋਵੇਂ ਆਗੂਆਂ ਦੇ ਸਮਰੱਥਕਾਂ ਦੀ ਵੱਡੀ ਭੀੜ ਇਕੱਤਰ ਹੋਈ ਸੀ। ਰਾਹੁਲ ਗਾਂਧੀ ਨੇ ਅੱਜ ਰਾਏ ਬਰੇਲੀ ਵਿਚ ਕਿਹਾ ਕਿ ਕਿਸਾਨਾਂ ਕੋਲ ਪੈਸਾ ਨਹੀਂ ਹੈ, ਛੋਟੇ ਵਪਾਰੀ ਬਰਬਾਦ ਹੋ ਗਏ ਹਨ। ਉਨ੍ਹਾਂ ਕਿਹਾ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਖਤਮ ਕਰ ਦਿੱਤਾ ਹੈ। ਯੂਪੀ ਵਿਚ ਚੌਥੇ ਪੜਾਅ ਦੀਆਂ ਵੋਟਾਂ ਲਈ ਅੱਜ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਅਤੇ 23 ਫਰਵਰੀ ਨੂੰ 53 ਸੀਟਾਂ ‘ਤੇ ਵੋਟਾਂ ਪੈਣੀਆਂ ਹਨ।
Check Also
ਹਰਿਆਣਾ ’ਚ ਕਾਂਗਰਸ ਨਾਲ ਗਠਜੋੜ ਦੀ ਗੱਲਬਾਤ ਵਿਚਾਲੇ ‘ਆਪ’ ਨੇ ਉਮੀਦਵਾਰਾਂ ਦੀ ਸੂਚੀ ਐਲਾਨੀ
ਪਿਹੋਵਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਲੜ ਸਕਦੀ ਹੈ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …