ਲੋਕ ਸਭਾ ਦੀ ਕਾਰਵਾਈ ’ਚ ਹਿੱਸਾ ਲੈਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਲੋਕ ਸਭਾ ਦੀ ਕਾਰਵਾਈ ’ਚ ਸ਼ਾਮਲ ਹੋਣ ਦੀ ਆਗਿਆ ਮੰਗੀ ਹੈ। ਅੰਮਿ੍ਰਤਪਾਲ ਸਿੰਘ ਦੇ ਵਕੀਲ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ’ਚ ਦਲੀਲ ਦਿੱਤੀ ਹੈ ਕਿ ਉਹ 46 ਦਿਨਾਂ ਤੋਂ ਲੋਕ ਸਭਾ ਦੀ ਕਾਰਵਾਈ ’ਚ ਸ਼ਾਮਲ ਨਹੀਂ ਹੋ ਸਕੇ, ਜਿਸ ਦੇ ਚਲਦਿਆਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਜੇਕਰ ਕੋਈ ਸੰਸਦ ਮੈਂਬਰ ਲੋਕ ਸਭਾ ਦੀ ਕਾਰਵਾਈ ’ਚੋਂ ਲਗਾਤਾਰ 60 ਦਿਨ ਗੈਰ ਹਾਜ਼ਰ ਰਹਿੰਦਾ ਹੈ ਤਾਂ ਉਸਦੀ ਮੈਂਬਰਸ਼ਿਪ ਰੱਦ ਹੋ ਜਾਂਦੀ ਹੈ। ਦਾਖਲ ਕੀਤੀ ਗਈ ਪਟੀਸ਼ਨ ’ਤੇ ਹਾਈ ਕੋਰਟ ਵੱਲੋਂ ਕਦੋਂ ਸੁਣਵਾਈ ਕੀਤੀ ਜਾਣੀ ਹੈ ਇਸ ਸਬੰਧੀ ਆਉਂਦੇ ਇਕ-ਦੋ ਦਿਨਾਂ ’ਤੇ ਫੈਸਲਾ ਆ ਸਕਦਾ ਹੈ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਇਸ ਸਮੇਂ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ।
Check Also
ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਪੰਥਕ ਸਿਆਸਤ ’ਚ ਆਉਣ ਦਾ ਦਿੱਤਾ ਹੋਕਾ
ਅਕਾਲੀ ਧੜੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਨ ਦਾ ਲਗਾਇਆ …