Breaking News
Home / ਕੈਨੇਡਾ / Front / ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਭਾਲਿਆ ਅਹੁਦਾ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਭਾਲਿਆ ਅਹੁਦਾ


ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਚੋਣ ਕਮਿਸ਼ਨਰ ਬਣੇ ਗਿਆਨੇਸ਼ ਕੁਮਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : 1988 ਬੈਚ ਦੇ ਆਈਏਐਸ ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਮੁੱਖ ਚੋਣ ਕਮਿਸ਼ਨਰ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ। ਇਸ ਤੋਂ ਪਹਿਲੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਲੰਘੀ 18 ਫਰਵਰੀ ਨੂੰ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਗਿਆਨੇਸ਼ ਕੁਮਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ, 20 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ (ਪੁਡੂਚੇਰੀ) ਵਿਚ ਚੋਣਾਂ ਹੋਣਗੀਆਂ। ਗਿਆਨੇਸ਼ ਕੁਮਾਰ ਤੋਂ ਇਲਾਵਾ ਵਿਵੇਕ ਜੋਸ਼ੀ ਨੂੰ ਵੀ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ’ਤੇ ਬਣੇ ਰਹਿਣਗੇ।

Check Also

ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਪੰਥਕ ਸਿਆਸਤ ’ਚ ਆਉਣ ਦਾ ਦਿੱਤਾ ਹੋਕਾ

ਅਕਾਲੀ ਧੜੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਨ ਦਾ ਲਗਾਇਆ …