ਆਰਐਸਐਸ ਨੇ ਦਿੱਤਾ ਭਾਜਪਾ ਨੂੰ ਮਹਿਲਾ ਮੁੱਖ ਮੰਤਰੀ ਬਣਾਉਣ ਦਾ ਸੁਝਾਅ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਰੇਖਾ ਗੁਪਤਾ ਦਾ ਨਾਮ ਲਗਭਗ ਤੈਅ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਰਐਸਐਸ ਵੱਲੋਂ ਮਹਿਲਾ ਮੁੱਖ ਮੰਤਰੀ ਬਣਾਉਣ ਦਾ ਸੁਝਾਅ ਦਿੱਤਾ ਗਿਆ ਸੀ, ਜਿਸ ਨੂੰ ਭਾਜਪਾ ਨੇ ਸਵੀਕਾਰ ਕਰ ਲਿਆ। ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ 11 ਦਿਨਾਂ ਬਾਅਦ ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਮੁੱਖ ਮੰਤਰੀ ਦੇ ਨਾਮ ਸਬੰਧੀ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਭਲਕੇ 20 ਫਰਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਸਹੁੰ ਚੁੱਕ ਸਮਾਗਮ ਹੋਵੇਗਾ। ਦਿੱਲੀ ਦੇ ਮੁੱਖ ਸਕੱਤਰ ਵੱਲੋਂ ਭੇਜੇ ਗਏ ਇਨਵੀਟੇਸ਼ਨ ’ਚ ਮੁੱਖ ਮੰਤਰੀ ਦੇ ਨਾਲ-ਨਾਲ ਮੰਤਰੀਆਂ ਨੂੰ ਸਹੁੰ ਚੁਕਾਏ ਜਾਣ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਇਸ ਸਹੁੰ ਚੁੱਕ ਸਮਾਗਮ ਵਿਚ 30 ਹਜ਼ਾਰ ਮਹਿਮਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
Check Also
ਕਿਰਪਾਲ ਸਿੰਘ ਬਡੂੰਗਰ ਨੇ ਵੀ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਦੀ …