
ਰੇਖਾ ਗੁਪਤਾ ਨੇ ਆਮ ਆਦਮੀ ਪਾਰਟੀ ’ਤੇ ਵੀ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਨਵੀਂ ਬਣੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰੇਗੀ। ਦਿੱਲੀ ਵਿਚ ਭਾਜਪਾ ਦੀ ਬਣੀ ਮੁੱਖ ਮੰਤਰੀ ਨੇ ਕਿਹਾ ਕਿ 8 ਮਾਰਚ ਤੋਂ ਪਹਿਲਾਂ ਦਿੱਲੀ ਦੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਇਹ ਰਾਸ਼ੀ ਪਹੁੰਚਣੀ ਸ਼ੁਰੂ ਹੋ ਜਾਵੇਗੀ। ਰੇਖਾ ਗੁਪਤਾ ਨੇ ਇਹ ਪ੍ਰਗਟਾਵੇ ਆਪਣੀ ਰਿਹਾਇਸ਼ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤੇ ਹਨ। ਗੁਪਤਾ ਨੇ ਦਿੱਲੀ ’ਚ ਪਿਛਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨਿਆਂ ਨੂੰ ਪੂਰਾ ਕਰਨਾ ਭਾਜਪਾ ਦੇ ਸਾਰੇ 48 ਵਿਧਾਇਕਾਂ ਦੀ ਜ਼ਿੰਮੇਵਾਰੀ ਹੈ। ਰੇਖਾ ਗੁਪਤਾ ਨੇ ਕਿਹਾ ਕਿ ਅਸੀਂ ਮਹਿਲਾਵਾਂ ਨਾਲ ਕੀਤੇ ਸਾਰੇ ਪੂਰੇ ਵਾਅਦੇ ਕਰਾਂਗੇ।