ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਕੋਲੋਂ ਬੰਬ ਮਿਲਣ ਮਗਰੋਂ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ। ਲੰਘੇ ਕੱਲ੍ਹ ਚੰਡੀਗੜ੍ਹ ਦੇ ਸੈਕਟਰ ਦੋ ਸਥਿਤ ਸਰਕਾਰੀ ਕੋਠੀ ਕੋਲੋਂ ਦੋ ਬੰਬ ਮਿਲੇ ਸਨ। ਖੁਫੀਆ ਏਜੰਸੀਆਂ ਇਸ ਮਾਮਲੇ ਦੀ ਜਾਂਚ ਵਿੱਚ ਲੱਗੀਆਂ ਹੋਈਆਂ ਹਨ ਕਿ ਆਖਰ ਇਹ ਬੰਬ ਇੱਥੇ ਕਿਵੇਂ ਪੁੱਜੇ।
ਜ਼ਿਕਰਯੋਗ ਹੈ ਕਿ ਬਾਦਲ ਦੀ ਕੋਠੀ ਤੋਂ ਸਿਰਫ 100 ਮੀਟਰ ਦੂਰ ਰਜਿੰਦਰਾ ਪਾਰਕ ਵਿਚ ਦੋ ਬੰਬ ਪਏ ਵੇਖੇ ਗਏ ਸਨ। ਇਸ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ। ਬੰਬ ਨਾਕਾਰਾ ਕਰਨ ਵਾਲੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਟੀਮ ਨੇ ਤੁਰੰਤ ਪੰਜ ਫੁੱਟ ਡੂੰਘਾ ਟੋਆ ਪੁੱਟ ਕੇ ਬੰਬਾਂ ਨੂੰ ਵਿੱਚ ਰੱਖ ਦਿੱਤਾ। ਇਸ ਤੋਂ ਬਾਅਦ ਚੁਫੇਰੇ ਬੋਰੀਆਂ ਲਾ ਕੇ ਫੌਜ ਨੂੰ ਸੂਚਿਤ ਕਰ ਦਿੱਤਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …