ਕਿਹਾ : ਮੇਰੇ ਨਾਲ ਗੱਲ ਕਰਨ ਦੀ ਹਿੰਮਤ ਦਿਖਾਉਣ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਵੀਰਵਾਰ ਨੂੰ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੇ। ਪ੍ਰੰਤੂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਬਿਨਾ ਮੁਲਾਕਾਤ ਕੀਤਿਆਂ ਹੀ ਵਾਪਸ ਪਰਤਣਾ ਪਿਆ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਟਵੀਟ ਕਰਕੇ ਕਿਹਾ ਕਿ ਮੈਂ ਪਿਛਲੇ 10 ਦਿਨਾਂ ਤੋਂ ਤਿੰਨ ਵਾਰ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ ਕਰਨ ਲਈ ਸਮਾਂ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਹਰ ਵਾਰ ਮੇਰੀ ਕੋਸ਼ਿਸ਼ ਨੂੰ ਅਣਗੌਲਿਆ ਕਰ ਦਿੱਤਾ ਗਿਆ। ਬਿੱਟੂ ਨੇ ਅੱਗੇ ਕਿਹਾ ਕਿ ਮੈਂ ਮੀਡੀਆ ਰਾਹੀਂ ਵੀ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਸਮਾਂ ਮੰਗਿਆ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ਨਾਲ ਗੱਲ ਕਰਨ ਦੀ ਹਿੰਮਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੈਂ ਲੰਘੀ 19 ਫਰਵਰੀ ਨੂੰ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਿਆ ਸੀ ਪਰ ਮੁੱਖ ਮੰਤਰੀ ਮਾਨ ਮੈਨੂੰ ਨਹੀਂ ਮਿਲੇ।
Check Also
ਐਸਜੀਪੀਸੀ ਦੀ ਅੰਤਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਹੀਂ ਕੀਤਾ ਮਨਜੂਰ
ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …