ਅਕਾਲੀ ਧੜੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਨ ਦਾ ਲਗਾਇਆ ਆਰੋਪ
ਪਟਿਆਲਾ/ਬਿਊਰੋ ਨਿਊਜ਼ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਨੌਜਵਾਨ ਵਰਗ ਨੂੰ ਪੰਥਕ ਸਿਆਸਤ ’ਚ ਸਰਗਰਮੀ ਨਾਲ ਕੁੱਦਣ ਦਾ ਹੋਕਾ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡ ਭੁੰਨਰਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦੇ ਸਮੇਂ ਕੀਤਾ। ਉਨ੍ਹਾਂ ਨੇ ਬਿਨਾਂ ਕਿਸੇ ਦਾ ਨਾਂ ਲਿਆਂ ਇੱਕ ਅਕਾਲੀ ਧੜੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਦੋਸ਼ ਵੀ ਲਗਾਏ ਅਤੇ ਕਿਹਾ ਕਿ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੇ ਕਦੇ ਸੁੱਖ ਨਹੀਂ ਭੋਗਿਆ ਤੇ ਨਾ ਹੀ ਅਜਿਹੇ ਅਨਸਰਾਂ ਨੂੰ ਸਿੱਖ ਕੌਮ ਅਤੇ ਪੰਥ ਨੇ ਕਦੇ ਮੁਆਫ ਹੀ ਕੀਤਾ ਹੈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ ਵੀ ਕੀਤਾ ਗਿਆ ਅਤੇ ਇਸ ਸਮਾਗਮ ’ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਜਰਨੈਲ ਸਿੰਘ ਕਰਤਾਰਪੁਰ ਅਤੇ ਜਗਜੀਤ ਸਿੰਘ ਕੋਹਲੀ ਸਮੇਤ ਕਈ ਹੋਰ ਆਗੂ ਵੀ ਹਾਜ਼ਰ ਸਨ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …