ਵੈਨਕੂਵਰ : ਵੈਨਕੂਵਰ ਦਾ 12ਵਾਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 25-26-27 ਅਪ੍ਰੈਲ 2025 ਨੂੰ ਸਰੀ ਵਿਚ ਕਰਵਾਇਆ ਜਾ ਰਿਹਾ ਹੈ। ਤਿੰਨ ਦਿਨ ਚੱਲਣ ਵਾਲੇ ਇਸ ਫਿਲਮ ਮੇਲੇ ਵਿੱਚ ਦਸਤਾਵੇਜ਼ੀ ਫਿਲਮਾਂ ਲਘੂ ਤੇ ਪੰਜਾਬੀ ਕਲਾ ਫਿਲਮਾਂ ਪੇਸ਼ ਕੀਤੀਆਂ ਜਾਣਗੀਆਂ। ਕੈਨੇਡਾ ਦੀ ਅਗਲੀ ਪੀੜ੍ਹੀ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਫਿਲਮ ਵਰਕਸ਼ਾਪਾਂ ਲਗਾਈਆਂ ਜਾ ਰਹੀਆਂ ਹਨ। ਸਿਨੇਮਾ ਦੇ ਵੱਖ-ਵੱਖ ਪਹਿਲੂਆਂ ਉਪਰ ਸੈਮੀਨਾਰ ਕੀਤੇ ਜਾਣਗੇ ਅਤੇ ਨਿੱਕੀਆਂ ਪੰਜਾਬੀ ਫਿਲਮਾਂ ਦੇ ਨਿਰਦੇਸ਼ਕਾਂ ਨੂੰ ਉਤਸ਼ਾਹਿਤ ਕਰਨ ਲਈ ਮਾਂ ਬੋਲੀ ਪੁਰਸਕਾਰ ਰੱਖਿਆ ਗਿਆ ਹੈ।
Check Also
ਗੁਜਰਾਤ ਦੇ ਕਸ਼ਿਅਪ ਪਟੇਲ ਅਮਰੀਕੀ ਏਜੰਸੀ ਐਫ.ਬੀ.ਆਈ. ਦੇ ਡਾਇਰੈਕਟਰ ਬਣੇ
ਅਮਰੀਕੀ ਸੀਨੇਟ ਨੇ ਕਾਸ਼ ਪਟੇਲ ਦੀ ਨਿਯੁਕਤੀ ਨੂੰ ਦਿੱਤੀ ਮਨਜੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤੀ ਮੂਲ ਦੇ …