ਪਨਾਮਾ : ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਤਿੰਨ ਸੌ ਦੇ ਕਰੀਬ ਵਿਅਕਤੀਆਂ ਨੂੰ ਪਨਾਮਾ ਦੇ ਇਕ ਹੋਟਲ ‘ਚ ਨਜ਼ਰਬੰਦ ਕੀਤਾ ਗਿਆ ਹੈ। ਇਹ ਗੈਰਕਾਨੂੰਨੀ ਪਰਵਾਸੀ ਕੌਮਾਂਤਰੀ ਅਥਾਰਿਟੀਜ਼ ਵੱਲੋਂ ਉਨ੍ਹਾਂ ਨੂੰ ਆਪੋ ਆਪਣੇ ਮੁਲਕ ਵਾਪਸ ਭੇਜਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਗੈਰਕਾਨੂੰਨੀ ਪ੍ਰਵਾਸੀਆਂ ‘ਚੋਂ ਬਹੁਤੇ ਇਰਾਨ, ਭਾਰਤ, ਨੇਪਾਲ, ਸ੍ਰੀਲੰਕਾ, ਪਾਕਿਸਤਾਨ, ਅਫਗਾਨਿਸਤਾਨ, ਚੀਨ ਤੇ ਹੋਰਨਾਂ ਏਸ਼ਿਆਈ ਮੁਲਕਾਂ ਨਾਲ ਸਬੰਧਤ ਹਨ। ਅਥਾਰਿਟੀਜ਼ ਦਾ ਕਹਿਣਾ ਹੈ ਕਿ ਇਨ੍ਹਾਂ ‘ਚੋਂ 40 ਫੀਸਦ ਤੋਂ ਵੱਧ ਪਰਵਾਸੀ ਸਵੈ-ਇੱਛਾ ਨਾਲ ਆਪੋ-ਆਪਣੇ ਮੁਲਕਾਂ ਨੂੰ ਵਾਪਸ ਜਾਣਾ ਚਾਹੁੰਦੇ ਹਨ।
Check Also
ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਅਧਿਕਾਰੀਆਂ ਦੀ ਵਧਾਈ ਤਾਕਤ
ਸਟੱਡੀ ਤੇ ਵਰਕ ਪਰਮਿਟ ਹੁਣ ਰੱਦ ਕਰਨਾ ਹੋਇਆ ਆਸਾਨ ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ …