Breaking News
Home / ਪੰਜਾਬ / ਐਸ ਵਾਈ ਐਲ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਐਸ ਵਾਈ ਐਲ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਅਭੈ ਚੌਟਾਲਾ ਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਭੈ ਚੌਟਾਲਾ ਤੇ ਉਸਦੇ ਹੋਰ ਸਾਥੀ ਆਗੂਆਂ ਨੂੰ ਐਸ.ਵਾਈ.ਐਲ. ਦੇ ਮਸਲੇ ‘ਤੇ ਗ੍ਰਿਫਤਾਰ ਕਰਨਾ ਚਾਹੀਦਾ ਹੈ। ਇਹ ਵਿਅਕਤੀ ਹੱਦਾਂ ਦੀ ਉਲੰਘਣਾ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਐਸ.ਵਾਈ.ਐਲ. ‘ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨੇ ਚਾਹੀਦੇ ਹਨ। ਚੇਤੇ ਰਹੇ ਕਿ ਅਭੈ ਚੌਟਾਲਾ ਦੀ ਪਾਰਟੀ ਇਨੈਲੋ ਨੇ ਐਲਾਨ ਕੀਤਾ ਹੈ ਕਿ ਉਹ 23 ਫਰਵਰੀ ਨੂੰ ਐਸ.ਵਾਈ.ਐਲ. ਦੀ ਖੁਦਾਈ ਕਰਨਗੇ।
ਕੈਪਟਨ ਨੇ ਕਿਹਾ ਐਸ.ਵਾਈ.ਐਲ. ਦੇ ਮੁੱਦੇ ਨਾਲ ਪੰਜਾਬ ਵਿਚ ਇੱਕ ਵਾਰ ਫੇਰ ਅੱਤਵਾਦ ਫੈਲ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨੂੰ ਇਸ ਗੱਲ ਦਾ ਸਖ਼ਤ ਨੋਟਿਸ ਲੈਂਦਿਆਂ ਚੌਟਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਕੈਪਟਨ ਨੇ ਇੱਥੋਂ ਤੱਕ ਕਿਹਾ ਕਿ ਜੇ ਲੋੜ ਪਵੇ ਤਾਂ ਇਸ ਸੰਵੇਦਨਸ਼ੀਲ ਮਾਮਲੇ ਵਿਚ ਫੌਜ ਨੂੰ ਬੁਲਾਉਣਾ ਚਾਹੀਦਾ ਹੈ।

Check Also

ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ

ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …