-5 C
Toronto
Wednesday, December 3, 2025
spot_img
Homeਭਾਰਤਭਾਰਤ ਅਤੇ ਕਤਰ ਦਰਮਿਆਨ 'ਰਣਨੀਤਕ ਭਾਈਵਾਲੀ' ਕਾਇਮ ਕਰਨ ਦਾ ਫੈਸਲਾ

ਭਾਰਤ ਅਤੇ ਕਤਰ ਦਰਮਿਆਨ ‘ਰਣਨੀਤਕ ਭਾਈਵਾਲੀ’ ਕਾਇਮ ਕਰਨ ਦਾ ਫੈਸਲਾ

ਪ੍ਰਧਾਨ ਮੰਤਰੀ ਮੋਦੀ ਨੇ ਕਤਰ ਦੇ ਅਮੀਰ ਨਾਲ ਵਪਾਰ, ਨਿਵੇਸ਼ ਤੇ ਤਕਨਾਲੋਜੀ ਖੇਤਰ ਬਾਰੇ ਚਰਚਾ ਕੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ‘ਚ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਆਪਕ ਗੱਲਬਾਤ ਕੀਤੀ। ਮੁਲਕਾਤ ਦੌਰਾਨ ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਤਕਨਾਲੋਜੀ, ਊਰਜਾ ਤੇ ਲੋਕਾਂ ਦੇ ਆਪਸੀ ਸਬੰਧਾਂ ‘ਤੇ ਬਾਰੇ ਵਿਚਾਰ ਕਰਦਿਆਂ ਭਾਰਤ-ਕਤਰ ਸਬੰਧਾਂ ਨੂੰ ‘ਰਣਨੀਤਕ ਭਾਈਵਾਲੀ’ ਤੱਕ ਵਧਾਉਣ ਦਾ ਫੈਸਲਾ ਕੀਤਾ ਤਾਂ ਕਿ ਦੋਵਾਂ ਮੁਲਕਾਂ ਵਿਚਾਲੇ ਗੂੜ੍ਹੇ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਦੁਵੱਲੇ ਹਿੱਤਾਂ ਦੇ ‘ਖੇਤਰੀ ਤੇ ਆਲਮੀ ਮੁੱਦਿਆਂ’ ਉੱਤੇ ਵਿਚਾਰ-ਵਟਾਂਦਰਾ ਵੀ ਕੀਤਾ। ਕਤਰ ਦੇ ਅਮੀਰ ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ‘ਤੇ ਦੋ ਰੋਜ਼ਾ ਭਾਰਤ ਦੌਰੇ ‘ਤੇ ਹਨ। ਉਨ੍ਹਾਂ ਦਾ 2015 ਤੋਂ ਬਾਅਦ ਇਹ ਭਾਰਤ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਕਤਰ ਦੇ ਅਮੀਰ ਨੂੰ ਰਾਸ਼ਟਰਪਤੀ ਦਰੋਪਤੀ ਮੁਰਮੂ ਦੀ ਮੌਜੂਦਗੀ ਵਿਚ ਰਾਸ਼ਟਰਪਤੀ ਭਵਨ ‘ਚ ਰਸਮੀ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮਗਰੋਂ ਪ੍ਰਧਾਨ ਮੰਤਰੀ ਮੋਦੀ ਤੇ ਅਮੀਰ ਨੇ ਹੈਦਰਾਬਾਦ ਹਾਊਸ ‘ਚ ਦੁਵੱਲੇ ਮੁੱਦਿਆਂ ‘ਤੇ ਵਿਆਪਕ ਗੱਲਬਾਤ ਕੀਤੀ।
ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਤਕਨਾਲੋਜੀ, ਊਰਜਾ ਤੇ ਲੋਕਾਂ ਦੇ ਆਪਸੀ ਸਬੰਧਾਂ ‘ਤੇ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਭਾਰਤ-ਕਤਰ ਦੇ ਗੂੜ੍ਹੇ ਸਬੰਧਾਂ ਦੀ ਹੋਰ ਮਜ਼ਬੂਤੀ ਲਈ ਇਨ੍ਹਾਂ ਸਬੰਧਾਂ ਨੂੰ ‘ਰਣਨੀਤਕ ਭਾਈਵਾਲੀ’ ਤੱਕ ਵਧਾਉਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਦੁਵੱਲੇ ਹਿੱਤਾਂ ਦੇ ਖੇਤਰੀ ਤੇ ਆਲਮੀ ਮੁੱਦਿਆਂ ‘ਤੇ ਚਰਚਾ ਵੀ ਕੀਤੀ। ਭਾਰਤ ਅਤੇ ਕਤਰ ਨੇ ਆਪਸੀ ਰਣਨੀਤਕ ਭਾਈਵਾਲੀ ਸਥਾਪਤ ਕਰਨ ਲਈ ਸਮਝੌਤਾ ਦਸਤਾਵੇਜ਼ਾਂ ਦਾ ਅਦਾਨ-ਪ੍ਰਦਾਨ ਕੀਤਾ।

RELATED ARTICLES
POPULAR POSTS