ਅੰਮ੍ਰਿਤਸਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੂੰ ਅਸਤੀਫਾ ਨਹੀਂ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਅਕਾਲ ਤਖ਼ਤ ਸਾਹਿਬ ਵੱਲੋਂ ਸੌਂਪੀ ਹੋਈ ਸੇਵਾ ਹੈ ਅਤੇ ਇਸ ਤੋਂ ਪਿਛਾਂਹ ਨਹੀਂ ਹਟਣਾ ਚਾਹੀਦਾ। ਇਹ ਪ੍ਰਗਟਾਵਾ ਉਨ੍ਹਾਂ ਚੀਫ਼ ਖਾਲਸਾ ਦੀਵਾਨ ਦੇ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਐਡਵੋਕੇਟ ਧਾਮੀ ਦੇ ਅਸਤੀਫ਼ੇ ਬਾਰੇ ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਉਨ੍ਹਾਂ ਦੇ ਅਸਤੀਫ਼ੇ ਨੂੰ ਅਪ੍ਰਵਾਨ ਕਰ ਦੇਵੇਗੀ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਬਾਰੇ ਉਨ੍ਹਾਂ ਕਿਹਾ ਕਿ ਇਹ ਈਰਖਾ ਭਾਵਨਾ ਨਾਲ ਕੀਤਾ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਫੈਸਲਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਖਿਲਾਫ ਕਈ ਗੰਭੀਰ ਆਰੋਪ ਲਾਏ। ਉਨ੍ਹਾਂ ਆਰੋਪ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਇਸ ਵੇਲੇ ਫਰਜ਼ੀ ਭਰਤੀ ਹੋ ਰਹੀ ਅਤੇ ਅਜਿਹੀ ਭਰਤੀ ਨਾਲ ਪ੍ਰਧਾਨ ਵੀ ਫਰਜ਼ੀ ਹੀ ਚੁਣਿਆ ਜਾਵੇਗਾ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …