ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬੀ ਲਈ ਅਮਰਜੀਤ ਕੌਂਕੇ ਸਮੇਤ 22 ਭਾਸ਼ਾਵਾਂ ਦੇ ਅਨੁਵਾਦਕਾਂ ਨੂੰ ਸਾਲ 2016 ਦਾ ਸਾਹਿਤ ਅਕਾਦਮੀ ਅਨੁਵਾਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ। ਅਕਾਦਮੀ ਦੇ ਸਕੱਤਰ ਸ੍ਰੀ ਨਿਵਾਸਨ ਰਾਓ ਨੇ ਦੱਸਿਆ ਕਿ ਇੱਥੇ ਅੰਗਰੇਜ਼ੀ ਭਾਸ਼ਾ ਲਈ ਪੁਰਸਕਾਰਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਰਾਜਸਥਾਨੀ ਲਈ ਕਵੀ ਪੁਰੋਹਿਤ, ਸੰਸਕ੍ਰਿਤ ਲਈ ਰਾਣੀ ਸਦਾਸ਼ਿਵ ਮੂਰਤੀ, ਗੁਜਰਾਤੀ ਲਈ ਬਸੰਤ ਪਾਰਿਖ ਮਰਾਠੀ ਲਈ ਮਿਲਿੰਦ ਸਮੇਤ 22 ਪੁਸਤਕਾਂ ਦੇ ਲੇਖਕਾਂ ਨੂੰ ਇਹ ਪੁਰਸਕਾਰ ਦਿੱਤਾ ਗਿਆ ਹੈ। ਪੁਰਸਕਾਰ ਇਸ ਸਾਲ ਆਯੋਜਿਤ ਹੋਣ ਵਾਲੇ ਸਮਾਰੋਹ ਦੌਰਾਨ ਦਿੱਤੇ ਜਾਣਗੇ। ਜੇਤੂਆਂ ਨੂੰ 50-50 ਹਜ਼ਾਰ ਰੁਪਏ ਅਤੇ ਪ੍ਰਸੰਸਾ ਪੱਤਰ ਦਿੱਤਾ ਜਾਵੇਗਾ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …