Breaking News
Home / ਕੈਨੇਡਾ / Front / ਸੱਜਣ ਕੁਮਾਰ ਨੂੰ 25 ਫਰਵਰੀ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ

ਸੱਜਣ ਕੁਮਾਰ ਨੂੰ 25 ਫਰਵਰੀ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ

ਸੱਜਣ ਕੁਮਾਰ ਖਿਲਾਫ ਸਖਤ ਸਜ਼ਾ ਦੀ ਹੋ ਰਹੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ ਸਜ਼ਾ ਸੁਣਾਉਣ ਬਾਰੇ ਫੈਸਲਾ 25 ਫਰਵਰੀ ਤੱਕ ਸੁਰੱਖਿਅਤ ਰੱਖ ਲਿਆ ਹੈ। ਅੱਜ ਹੋਈ ਸੁਣਵਾਈ ਦੌਰਾਨ, ਸ਼ਿਕਾਇਤਕਰਤਾ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਦੀ ਬੇਨਤੀ ਕੀਤੀ ਹੈ। ਸ਼ਿਕਾਇਤ ਕਰਤਾ ਨੇ ਆਪਣੇ ਵਕੀਲ ਰਾਹੀਂ ਮਾਨਯੋਗ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸਾਹਮਣੇ ਇਹ ਦਲੀਲ ਦਿੱਤੀ। ਇਸ ਤੋਂ ਬਾਅਦ ਵਿਸ਼ੇਸ਼ ਜੱਜ ਨੇ ਸੱਜਣ ਕੁਮਾਰ ਵਿਰੁੱਧ ਸਜ਼ਾ ਸੁਣਾਉਣ ਦਾ ਫੈਸਲਾ 25 ਫਰਵਰੀ ਤੱਕ ਸੁਰੱਖਿਅਤ ਰੱਖ ਲਿਆ। ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀ ਸੱਜਣ ਕੁਮਾਰ ਉਸ ਭੀੜ ਦਾ ਆਗੂ ਸੀ ਜਿਸਨੇ ਦੂਜਿਆਂ ਨੂੰ ਨਸਲਕੁਸ਼ੀ ਅਤੇ ਮਨੁੱਖਤਾ ਵਿਰੁੱਧ ਅਪਰਾਧ ਅਤੇ ਬੇਰਹਿਮੀ ਨਾਲ ਕਤਲੇਆਮ ਕਰਨ ਲਈ ਉਕਸਾਇਆ। ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸਦੇ ਚੱਲਦਿਆਂ ਅਦਾਲਤ ਨੇ ਸੱਜਣ ਕੁਮਾਰ ਦੇ ਵਕੀਲ ਨੂੰ ਦੋ ਦਿਨਾਂ ਦੇ ਅੰਦਰ ਆਪਣਾ ਲਿਖਤੀ ਬਿਆਨ ਦਾਇਰ ਕਰਨ ਲਈ ਕਿਹਾ ਹੈ।

Check Also

ਐਸਜੀਪੀਸੀ ਦੀ ਅੰਤਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਹੀਂ ਕੀਤਾ ਮਨਜੂਰ

ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …