ਕਿਹਾ : ਅਹੁਦਾ ਵੱਡੇ ਹੋਵੇ ਜਾਂ ਛੋਟਾ ਸਭ ਦਾ ਕੀਤਾ ਜਾਵੇ ਸਤਿਕਾਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰ ਧਾਮੀ ਨੂੰ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਅਸਤੀਫ਼ੇ ਦੀਆਂ ਅਟਕਲਾਂ ਤੋਂ ਇਨਕਾਰ ਨਹੀਂ ਕੀਤਾ ਤੇ ਕਿਹਾ ਕਿ ਜੋ ਵੀ ਗੁਰੂ ਜੀ ਨੂੰ ਮਨਜ਼ੂਰ ਹੋਵੇਗਾ ਉਹ ਹੋਵੇਗਾ। ਜਥੇਦਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸ਼ਕਤੀਆਂ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਅਤੇ ਕਿਹਾ ਕਿ ਪਹਿਲਾਂ ਮੈਂ ਸੋਚਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਾਰਿਆਂ ’ਤੇ ਲਾਗੂ ਹੁੰਦਾ ਹੈ। ਪਰ ਮੈਨੂੰ ਪਤਾ ਲੱਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰਫ਼ ਅਕਾਲ ਤਖ਼ਤ ਸਾਹਿਬ ਦੀਆਂ ਚਾਰ ਦੀਵਾਰਾਂ ਤੱਕ ਸੀਮਤ ਹੈ। ਉਨ੍ਹਾਂ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਪਾਈ ਗਈ ਪੋਸਟ ’ਤੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਹੁਦਾ ਛੋਟਾ ਹੋਵੇ ਜਾਂ ਵੱਡਾ, ਸਭ ਦਾ ਸਤਿਕਾਰ ਕਾਇਮ ਰੱਖਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੇ ਪ੍ਰੈਸ ਕਾਨਫ਼ਰੰਸ ਵਿਚ ਇਹ ਵੀ ਕਿਹਾ ਕਿ ਇਹ ਪੋਸਟ ਨਹੀਂ ਲਗਾਈ ਜਾਣੀ ਚਾਹੀਦੀ ਸੀ। ਪਰ, ਪਿਛਲੇ ਕੁਝ ਦਿਨਾਂ ਵਿਚ ਮੈਂ ਜੋ ਵੀ ਮਹਿਸੂਸ ਕੀਤਾ, ਮੈਂ ਇਸ ਨੂੰ ਆਪਣੀ ਪੋਸਟ ਵਿਚ ਪ੍ਰਗਟ ਕੀਤਾ। ਮੈਂ ਇਸ ਨੂੰ ਆਪਣੇ ਨਿੱਜੀ ਖਾਤੇ ’ਤੇ ਪੋਸਟ ਕੀਤਾ ਸੀ। ਮੈਂ ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਕੁਝ ਨਹੀਂ ਕਿਹਾ।
Check Also
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ …