ਪਹਿਲਾਂ 52 ਪੁਲਿਸ ਅਧਿਕਾਰੀਆਂ ਨੂੰ ਕੀਤਾ ਜਾ ਚੁੱਕਿਆ ਹੈ ਬਰਖਾਸਤ
ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਨਾਲ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਵਿਜੀਲੈਂਸ ਚੀਫ਼ ਨੂੰ ਹਟਾਉਣ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਨੂੰ ਸਸਪੈਂਡ ਕਰਨ ਤੋਂ ਬਾਅਦ ਹੁਣ ਸੂਬੇ ਦੇ ਕਾਨੂੰਨ ਅਧਿਕਾਰੀਆਂ ਤੋਂ ਪੰਜਾਬ ਸਰਕਾਰ ਅਸਤੀਫ਼ਾ ਮੰਗ ਲਿਆ ਹੈ। ਸੂਬਾ ਸਰਕਾਰ ਨੇ ਲਗਭਗ 232 ਕਾਨੂੰਨ ਅਧਿਕਾਰੀਆਂ ਤੋਂ ਅਸਤੀਫ਼ਾ ਮੰਗਿਆ ਹੈ ਅਤੇ ਇਨ੍ਹਾਂ ਸਾਰੇ ਕਾਨੂੰਨ ਅਧਿਕਾਰੀਆਂ ਨੂੰ ਹਾਈਕੋਰਟ, ਸੁਪਰੀਮ ਕੋਰਟ ਅਤੇ ਟਿ੍ਰਬਿਊਨਲ ’ਚ ਪੰਜਾਬ ਦਾ ਪੱਖ ਰੱਖਣ ਦੇ ਲਈ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 52 ਪੁਲਿਸ ਅਧਿਕਾਰੀਆਂ ਨੂੰ ਵੀ ਅਹੁਦੇ ਤੋਂ ਬਰਖਾਸਤ ਕੀਤਾ ਜਾ ਚੁੱਕਿਆ ਹੈ। ਉਧਰ ਪੰਜਾਬ ਦੇ ਲਾਅ ਅਫ਼ਸਰਾਂ ਤੇ ਅਸਤੀਫ਼ੇ ਮੰਗੇ ਜਾਣ ’ਤੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੁਰੀ ਨੇ ਕਿਹਾ ਕਿ ਇਹ ਸਭ ਕੁੱਝ ਤੈਅ ਪ੍ਰਕਿਰਿਆ ਦਾ ਹਿੱਸਾ ਹੈ । ਕਿਉਂਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਸਿਰਫ਼ ਇਕ ਸਾਲ ਦੇ ਲਈ ਹੁੰਦੀ ਹੈ ਅਤੇ ਇਨ੍ਹਾਂ ਦੀ ਨਿਯੁਕਤੀ ਫਰਵਰੀ ਮਹੀਨੇ ਸਮਾਪਤ ਹੋ ਰਹੀ ਹੈ।
Check Also
ਪੰਜਾਬ ’ਚ ਬਿਨਾ ਵਿਭਾਗ ਤੋਂ ਮੰਤਰੀ ਰਹੇ ਕੁਲਦੀਪ ਧਾਲੀਵਾਲ
ਪ੍ਰਸ਼ਾਸਨਿਕ ਸੁਧਾਰ ਨਾਂ ਦਾ ਕੋਈ ਵਿਭਾਗ ਹੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ …