ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਰਟੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਹਿੱਸਾ ਨਹੀਂ ਲੈ ਰਹੀ ਅਤੇ ਨਾ ਹੀ ਕਿਸੇ ਧਿਰ ਦੀ ਹਮਾਇਤઠਕਰ ਰਹੀ ਹੈ। ਉਨ੍ਹਾਂ ਜਥੇਦਾਰ ਰਣਜੀਤ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੀ ਸਰਪ੍ਰਸਤੀ ਹੇਠ ਚੋਣਾਂ ਲੜਨ ‘ਤੇ ਅਫ਼ਸੋਸ ਪ੍ਰਗਟ ਕੀਤਾ।
ਉਨ੍ਹਾਂ ਕਿਹਾ ਕਿ ਯੂਥ ਆਗੂ ਪੱਪਲਪ੍ਰੀਤ ਸਿੰਘ ਵੱਲੋਂ ਦਿੱਲੀ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਨਾਮ ਦੀ ਦੁਰਵਰਤੋਂ ਕਰਕੇ ਪੰਥਕ ਸੇਵਾ ਦਲ ਅਤੇ ‘ਆਪ’ ਦੀ ਮਦਦ ਸਬੰਧੀ ਬਿਆਨਬਾਜ਼ੀ ਕੀਤੀ ਗਈ ਹੈ। ਪਾਰਟੀ ਦਾ ਉਸ ਬਿਆਨ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੱਪਲਪ੍ਰੀਤ ਸਿੰਘ ਨੂੰ ਪਾਲਿਸੀ ਬਿਆਨ ਦੇਣ ਦਾ ਕੋਈ ਅਧਿਕਾਰ ਨਹੀਂ ਤੇ ਉਸ ਵਿਰੁੱਧ ਛੇਤੀ ਹੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …