ਆਤਿਸ਼ੀ ਨੂੰ ਵਿਰੋਧੀ ਧਿਰ ਦਾ ਨੇਤਾ ਚੁਣਿਆ ਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਲਾਨ ਕੀਤਾ ਕਿ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤੀਆਂ ਜਾਣਗੀਆਂ, ਜੋ 24 ਫਰਵਰੀ ਨੂੰ ਸ਼ੁਰੂ ਹੋਣ ਵਾਲਾ ਹੈ। ਇਸੇ ਦੌਰਾਨ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੀ ਵਾਰ ਦਿੱਲੀ ਵਿਧਾਨ ਸਭਾ ਦੇ ਸੱਦੇ ਜਾਣ ਤੋਂ ਠੀਕ ਇੱਕ ਦਿਨ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪਿਛਲੀ ਸਰਕਾਰ ’ਤੇ ਲੋਕਾਂ ਦੇ ‘ਮਿਹਨਤ ਨਾਲ ਕਮਾਏ’ ਪੈਸੇ ਦੀ ‘ਦੁਰਵਰਤੋਂ’ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਨੂੰ ਹਰ ਪੈਸੇ ਦਾ ਹਿਸਾਬ ਦੇਣਾ ਪਵੇਗਾ। ਇਸ ਦੌਰਾਨ ‘ਆਪ’ ਵਿਧਾਇਕਾਂ ਦੀ ਮੀਟਿੰਗ ਵਿੱਚ ਆਤਿਸ਼ੀ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਚੁਣਿਆ ਗਿਆ। ਸੀਨੀਅਰ ‘ਆਪ’ ਨੇਤਾ ਗੋਪਾਲ ਰਾਏ ਨੇ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਇਹ ਐਲਾਨ ਕੀਤਾ। ਪਾਰਟੀ ਦੇ 22 ਵਿਧਾਇਕਾਂ ਦੀ ਮੀਟਿੰਗ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ।
Check Also
ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਇਜਲਾਸ ਭਲਕੇ ਸੋਮਵਾਰ ਤੋਂ
ਖੇਤੀ ਨੀਤੀ ਖਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ …