ਖੇਤੀ ਨੀਤੀ ਖਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਭਲਕੇ ਸੋਮਵਾਰ ਨੂੰ ਸ਼ੁਰੂ ਹੋ ਰਿਹਾ ਹੈ। ਬਜਟ ਇਜਲਾਸ ਤੋਂ ਐਨ ਪਹਿਲਾਂ ਹੋ ਰਹੇ ਇਸ ਸੈਸ਼ਨ ’ਚ ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦੇ ਕੌਮੀ ਖਰੜੇ ਖਿਲਾਫ਼ ਵਿਸ਼ੇਸ਼ ਮਤਾ ਲਿਆਉਣ ਦੀ ਸੰਭਾਵਨਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਖਰੜੇ ਦੇ ਵਿਰੋਧ ’ਚ ਮਤਾ ਪਾਸ ਕੀਤੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ਦੌਰਾਨ ਕੌਮੀ ਖੇਤੀ ਮੰਡੀ ਨੀਤੀ ਖਲਿਾਫ਼ ਅਜਿਹਾ ਮਤਾ ਲਿਆ ਸਕਦੀ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਦਾ ਸੈਸ਼ਨ ਭਲਕੇ 11 ਵਜੇ ਸ਼ੁਰੂ ਹੋਵੇਗਾ ਅਤੇ ਸਦਨ ਵਿੱਚ ਵਿਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਉਪਰੰਤ ਵਿਧਾਨਿਕ ਕੰਮ-ਕਾਰ ਹੋਵੇਗਾ। ਇਹ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸਮਾਗਮ ਹੋਵੇਗਾ। ਇਸ ਉਪਰੰਤ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਹੋਵੇਗਾ। ਇਸੇ ਤਰ੍ਹਾਂ ਸਦਨ ’ਚ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀਆਂ ਦੀਆਂ ਰਿਪੋਰਟਾਂ ਪੇਸ਼ ਹੋਣਗੀਆਂ।
Check Also
ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ
ਮੌਜੂਦਾ ਸਥਿਤੀ ਬਾਰੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ …