
ਸੀਐਮ ਦਫਤਰ ’ਚੋਂ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਕਰ ਦੀ ਫੋਟੋ ਹਟਾਉਣ ਦੇ ਲਗਾਏ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਹੰਗਾਮਾ ਕੀਤਾ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਆਰੋਪ ਲਗਾਇਆ ਕਿ ਦਿੱਲੀ ਵਿਚ ਭਾਜਪਾ ਨੇ ਸੱਤਾ ਵਿਚ ਆਉਂਦੇ ਹੀ ਸੀਐਮ ਦਫਤਰ ਵਿਚੋਂ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀ ਫੋਟੋ ਹਟਾ ਦਿੱਤੀ ਹੈ। ਆਤਿਸ਼ੀ ਨੇ ਆਰੋਪ ਲਗਾਇਆ ਕਿ ਭਾਜਪਾ ਦੀ ਮਾਨਸਿਕਤਾ ਸਿੱਖ ਅਤੇ ਦਲਿਤ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਹਰ ਦਫਤਰ ਵਿਚ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਫੋਟੋਆਂ ਲਗਵਾਈਆਂ ਸਨ। ਆਤਿਸ਼ੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਦੇ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਵੀ ਕੀਤਾ।