Breaking News
Home / ਕੈਨੇਡਾ / Front / ਦਿੱਲੀ ਸਿੱਖ ਕਤਲੇਆਮ ਦੇ ਦੂਜੇ ਮਾਮਲੇ ’ਚ ਵੀ ਸੱਜਣ ਕੁਮਾਰ ਨੂੰ ਉਮਰ ਕੈਦ

ਦਿੱਲੀ ਸਿੱਖ ਕਤਲੇਆਮ ਦੇ ਦੂਜੇ ਮਾਮਲੇ ’ਚ ਵੀ ਸੱਜਣ ਕੁਮਾਰ ਨੂੰ ਉਮਰ ਕੈਦ


ਪੀੜਤ ਧਿਰ ਨੇ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੇਣ ਦੀ ਕੀਤੀ ਸੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ’ਚ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਵੱਲੋਂ ਸੱਜਣ ਕੁਮਾਰ ਦੀ ਸਜ਼ਾ ਸਬੰਧੀ ਫੈਸਲਾ ਸੁਣਾਇਆ ਗਿਆ। ਜ਼ਿਕਰਯੋਗ ਹੈ ਕਿ ਇਹ ਮਾਮਲਾ 1984 ’ਚ ਵਾਪਰੇ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ’ਚ ਜਸਵੰਤ ਸਿੰਘ ਅਤੇ ਉਨ੍ਹਾਂ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਉਸ ਸਮੇਂ ਸੱਜਣ ਕੁਮਾਰ ਦਿੱਲੀ ਬਾਹਰੀ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਸਨ ਅਤੇ ਪੀੜਤ ਪਰਿਵਾਰ ਨੇ ਅਦਾਲਤ ਕੋਲੋਂ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ। ਸੱਜਣ ਕੁਮਾਰ ਨੂੰ ਇਸ ਮਾਮਲੇ ’ਚ ਲੰਘੀ 12 ਫਰਵਰੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਧਿਆਨ ਰਹੇ ਕਿ ਸੱਜਣ ਕੁਮਾਰ ਦਿੱਲੀ ਸਿੱਖ ਕਤਲੇਆਮ ਦੇ ਇਕ ਹੋਰ ਮਾਮਲੇ ਵਿਚ ਪਹਿਲਾਂ ਤੋਂ ਹੀ ਉਮਰ ਕੈਦ ਦੀ ਸਜ਼ਾ ਭੁਗਤ ਅਤੇ ਉਹ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹੈ।

Check Also

ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ

ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …