ਡੱਲੇਵਾਲ ਦਾ ਬਲੱਡ ਪ੍ਰੈਸ਼ਰ ਖਤਰਨਾਕ ਪੱਧਰ ’ਤੇ ਪਹੁੰਚਿਆ
ਖਨੌਰੀ/ਬਿਊਰੋ ਨਿਊਜ਼ : ਪੰਜਾਬ ਦੇ ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 92 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅੱਜ ਅਚਾਨਕ ਖਰਾਬ ਹੋ ਗਈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਖਤਰਨਾਕ ਪੱਧਰ ’ਤੇ ਪਹੁੰਚ ਗਿਆ, ਜਿਸ ਦੇ ਚਲਦਿਆਂ ਡਾਕਟਰਾਂ ’ਚ ਕਾਫ਼ੀ ਚਿੰਤਾ ਦੇਖੀ ਗਈ। ਕਿਸਾਨ ਮੋਰਚੇ ’ਤੇ ਮੌਜੂਦ ਡਾਕਟਰਾਂ ਦੀ ਟੀਮ ਵੱਲੋਂ ਲਗਾਤਾਰ ’ਤੇ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਪਿਛਲੇ ਲੰਬੇ ਸਮੇਂ ਤੋਂ ਭੁੱਖ ਹੜਤਾਲ ’ਤੇ ਬੈਠੇ ਹੋਣ ਕਾਰਨ ਡੱਲੇਵਾਲ ਦੀ ਸਿਹਤ ਲਗਾਤਾਰ ਕਮਜ਼ੋਰ ਹੋ ਰਹੀ ਹੈ। ਖਨੌਰੀ ਬਾਰਡਰ ’ਤੇ ਮੌਜੂਦ ਕਿਸਾਨ ਮੋਰਚੇ ਦੇ ਆਗੂਆਂ ਤੋਂ ਇਲਾਵਾ ਕਿਸਾਨਾਂ ਅੰਦਰ ਵੀ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਵਧ ਗਈ ਹੈ। ਮੋਰਚੇ ’ਤੇ ਮੌਜੂਦ ਕਿਸਾਨਾਂ ਵੱਲੋਂ ਡੱਲੇਵਾਲ ਦੀ ਸਿਹਤ ਸਬੰਧੀ ਪ੍ਰਾਥਨਾਵਾਂ ਕੀਤੀਆਂ ਜਾ ਰਹੀਆਂ ਅਤੇ ਡਾਕਟਰਾਂ ਦੀ ਟੀਮ ਵੱਲੋਂ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
Check Also
ਪੰਜਾਬ ਵਿਧਾਨ ਸਭਾ ’ਚ ਕੇਂਦਰ ਦੀ ਨਵੀਂ ਖੇਤੀਬਾੜੀ ਨੀਤੀ ਦਾ ਖਰੜਾ ਕੀਤਾ ਗਿਆ ਰੱਦ
ਭਗਵੰਤ ਮਾਨ ਦਾ ਆਰੋਪ : ਕੇਂਦਰ ਸਰਕਾਰ ਹੇਰ-ਫੇਰ ਕਰਕੇ ਮੁੜ ਲਿਆ ਰਹੀ ਹੈ ਕਾਲੇ ਕਾਨੂੰਨ …