Breaking News
Home / ਕੈਨੇਡਾ / Front / ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹੋਇਆ ਤੇਜ਼ ਬੁਖਾਰ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹੋਇਆ ਤੇਜ਼ ਬੁਖਾਰ


ਡਾਕਟਰਾਂ ਨੇ ਡੱਲੇਵਾਲ ਦੇ ਬਲੱਡ ਪ੍ਰੈਸ਼ਰ ਵਧਣ ਨੂੰ ਵੀ ਦੱਸਿਆ ਖਤਰਨਾਕ
ਖਨੌਰੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇਜ਼ ਬੁਖਾਰ ਹੋਣ ਕਾਰਨ ਵਿਗੜ ਗਈ ਹੈ। ਅੱਜ ਬੁੱਧਵਾਰ ਨੂੰ ਡੱਲੇਵਾਲ ਨੂੰ 103 ਡਿਗਰੀ ਬੁਖਾਰ ਹੋ ਗਿਆ ਹੈ ਅਤੇ ਉਨ੍ਹਾਂ ਦੇ ਮੱਥੇ ’ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਬੁਖਾਰ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਵੀ ਖਤਰਨਾਕ ਪੱਧਰ ’ਤੇ ਪਹੁੰਚ ਗਿਆ ਸੀ, ਜਿਸ ਕਾਰਨ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਜਾ ਰਹੀ ਹੈ। ਖਨੌਰੀ ਬਾਰਡਰ ’ਤੇ ਮੌਜੂਦ ਮੌਜੂਦ ਡਾਕਟਰਾਂ ਦੀ ਟੀਮ ਵੱਲੋਂ ਲਗਾਤਾਰ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਪਿਛਲੇ ਲੰਬੇ ਸਮੇਂ ਤੋਂ ਜਾਰੀ ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਸਿਹਤ ਵਿਚ ਨਿਘਾਰ ਆਇਆ ਹੈ ਅਤੇ ਬਲੱਡ ਪ੍ਰੈਸ਼ਰ ਦਾ ਵਧਣਾ ਉਨ੍ਹਾਂ ਦੀ ਸਿਹਤ ਲਈ ਗੰਭੀਰ ਖਤਰਾ ਬਣ ਸਕਦਾ ਹੈ।

Check Also

ਸ਼ਰਧਾਲੂਆਂ ਲਈ 2 ਮਈ ਨੂੰ ਖੁੱਲ੍ਹਣਗੇ ਕੇਦਾਰਨਾਥ ਮੰਦਿਰ ਦੇ ਕਿਵਾੜ

ਮੰਦਿਰ ਕਮੇਟੀ ਦੇ ਅਧਿਕਾਰੀ ਵਿਜੇ ਪ੍ਰਸਾਦ ਵੱਲੋਂ ਕੀਤਾ ਗਿਆ ਐਲਾਨ ਰੁਦਰਪ੍ਰਯਾਗ/ਬਿਊਰੋ ਨਿਊਜ਼ : ਸ਼੍ਰੀ ਬਦਰੀਨਾਥ-ਕੇਦਾਰਨਾਥ …