ਕਿਹਾ, ਮਾਮਲੇ ਦੇ ਹੱਲ ਲਈ ਚੋਣ ਨਤੀਜਿਆਂ ਦੀ ਉਡੀਕ ਨਹੀਂ ਕੀਤੀ ਜਾਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਸਤਲੁਜ-ਯਮੁਨਾ ਲਿੰਕ ਨਹਿਰ ਦੇ ਭਖਦੇ ਮਸਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਬਹੁਤ ਹੋ ਗਿਆ, ਨਹਿਰ ਬਣਨੀ ਹੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੇ ਹੱਲ ਲਈ ਚੋਣ ਨਤੀਜਿਆਂ ਦੀ ਉਡੀਕ ਨਹੀਂ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਐਸਵਾਈਐਲ ਮਾਮਲੇ ‘ਤੇ ਸ਼ਾਂਤੀ ਬਣਾਈ ਰੱਖਣ ਲਈ ਵੀ ਕਿਹਾ ਹੈ।
ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਮਝੌਤੇ ਦਾ ਪਾਲਣ ਕਰਨ ਦੀ ਨਸੀਹਤ ਦਿੰਦਿਆਂ ਆਪਣਾ ਪੱਖ ਰੱਖਣ ਦਾ ਇੱਕ ਹੋਰ ਮੌਕਾ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 11 ਮਾਰਚ ਨੂੰ ਆਉਣ ਵਾਲੇ ਚੋਣ ਨਤੀਜਿਆਂ ਤੋਂ ਪਹਿਲਾਂ 2 ਮਾਰਚ ਨੂੰ ਹੋਵੇਗੀ। ਅੱਜ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੀ ਸਖਤ ਪ੍ਰਤੀਕਿਰਿਆ ਤੋਂ ਪਤਾ ਲੱਗਦਾ ਹੈ ਕਿ ਐਸਵਾਈਐਲ ਦੇ ਨਿਰਮਾਣ ਨੂੰ ਰੋਕਣਾ ਹੁਣ ਪੰਜਾਬ ਸਰਕਾਰ ਲਈ ਕਿੰਨਾ ਚੁਣੌਤੀਪੂਰਨ ਹੋ ਗਿਆ ਹੈ। ਸੁਪਰੀਮ ਕੋਰਟ ਦੇ ਅੱਜ ਦੇ ਐਲਾਨ ਤੋਂ ਬਾਅਦ ਦੋਵਾਂ ਸੂਬਿਆਂ ਵਿੱਚ ਟਕਰਾਅ ਵਧਣ ਦੇ ਆਸਾਰ ਹਨ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …