ਈ ਟੈਂਡਰਿੰਗ ਰਾਹੀਂ ਅਲਾਟ ਹੋਣਗੇ ਠੇਕੇ, ਜਨਮ ਅਤੇ ਮੌਤ ਰਜਿਸਟ੍ਰੇਸ਼ਨ ’ਚ ਵੀ ਗਈ ਕੀਤੀ ਸੋਧ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਦੌਰਾਨ ਅੱਜ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਵੇਂ ਸਾਲ ਲਈ ਸਰਕਾਰ ਨੇ ਐਕਸਾਈਜ਼ ਪਾਲਿਸੀ ਤੋਂ 11 ਹਜ਼ਾਰ 200 ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਇਸ ਵਾਰ ਈ ਟੈਂਡਰਿੰਗ ਰਾਹੀਂ ਸ਼ਰਾਬ ਦੇ ਠੇਕੇ ਅਲਾਟ ਕੀਤੇ ਜਾਣਗੇ। ਇਸੇ ਤਰ੍ਹਾਂ ਕੈਬਨਿਟ ਵੱਲੋਂ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਕਾਨੂੰਨ ’ਚ ਵੀ ਬਦਲਾਅ ਕੀਤਾ ਗਿਆ ਹੈ। ਨਵੀਂ ਨੀਤੀ ਅਨੁਸਾਰ ਜਨਮ ਦੇ ਇਕ ਸਾਲ ਅੰਦਰ ਬੱਚੇ ਦੀ ਰਜਿਸਟ੍ਰੇਸ਼ਨ ਨਾ ਹੋਣ ’ਤੇ ਹੁਣ ਪਰਿਵਾਰ ਨੂੰ ਸਰਟੀਫਿਕੇਟ ਲੈਣ ਲਈ ਕੋਰਟ ਨਹੀਂ ਜਾਣਾ ਪਵੇਗਾ, ਬਲਕਿ ਇਹ ਕੰਮ ਹੁਣ ਡਿਪਟੀ ਕਮਿਸ਼ਨਰ ਵੱਲੋਂ ਹੀ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ ਤਾਂ ਡਾਕਟਰ ਨੂੰ ਡੈਥ ਸਰਟੀਫਿਕੇਟ ’ਚ ਉਸਦੀ ਮੌਤ ਦਾ ਕਾਰਨ ਲਿਖਣਾ ਹੋਵੇਗਾ। ਇਹ ਜਾਣਕਾਰੀ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ’ਤੇ ਪੰਜ ਹਜ਼ਾਰ ਰੁਪਏ ਤੋਂ ਲੈ ਕੇ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …