Breaking News
Home / ਕੈਨੇਡਾ / Front / ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 750 ਥਾਵਾਂ ’ਤੇ ਮਾਰੇ ਛਾਪੇ

ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 750 ਥਾਵਾਂ ’ਤੇ ਮਾਰੇ ਛਾਪੇ


ਕਈ ਨਸ਼ਾ ਤਸਕਰਾਂ ਨੂੰ ਲਿਆ ਗਿਆ ਹਿਰਾਸਤ ਵਿਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਰਚ ਆਪਰੇਸ਼ਨ ਚਲਾਇਆ ਹੈ। ਇਸ ਦੌਰਾਨ ਪੁਲੀਸ ਨੇ ਕਈ ਥਾਵਾਂ ਤੋਂ ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਅੱਜ ਸਵੇਰੇ ਬਠਿੰਡਾ, ਪਟਿਆਲਾ, ਜਲੰਧਰ, ਲੁਧਿਆਣਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਹੋਰ ਕਈ ਸ਼ਹਿਰਾਂ ਵਿੱਚ ਨਸ਼ਿਆਂ ਦੇ ਵਿਰੁੱਧ ਜੰਗੀ ਪੱਧਰ ਤੇ ਛਾਪੇ ਮਾਰੀਆਂ ਕੀਤੀਆਂ ਜਾ ਰਹੀਆਂ ਹਨ। ਪੁਲੀਸ ਵੱਲੋਂ ਸੂਬੇ ਵਿੱਚ 750 ਦੇ ਕਰੀਬ ਨਸ਼ਿਆਂ ਦੇ ਹੋਟ ਸਪੋਟ ਦੀ ਸ਼ਨਾਖਤ ਕਰਕੇ ਛਾਪੇ ਮਾਰੇ ਗਏ ਹਨ। ਇਸ ਦੌਰਾਨ 12000 ਤੋਂ ਵੱਧ ਪੁਲੀਸ ਮੁਲਾਜ਼ਮ ਇਸ ਕਾਰਵਾਈ ਵਿੱਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਲੰਘੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ। ਉਧਰ ਨਸ਼ਿਆਂ ਖਿਲਾਫ ਬਣਾਈ ਗਈ ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਵੀਰ ਸਿੰਘ, ਤਰੁਣਪ੍ਰੀਤ ਸੌਂਦ, ਲਾਲਜੀਤ ਸਿੰਘ ਭੁੱਲਰ ਅਤੇ ਡੀਜੀਪੀ ਗੌਰਵ ਯਾਦਵ ਮੌਜੂਦ ਰਹੇ।

Check Also

ਭੁਪੇਸ਼ ਬਘੇਲ ਨੇ ਚੰਡੀਗੜ੍ਹ ’ਚ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …