Breaking News
Home / ਕੈਨੇਡਾ / Front / ਭੁਪੇਸ਼ ਬਘੇਲ ਨੇ ਚੰਡੀਗੜ੍ਹ ’ਚ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

ਭੁਪੇਸ਼ ਬਘੇਲ ਨੇ ਚੰਡੀਗੜ੍ਹ ’ਚ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ


2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਆਪਣੇ ਦੋ ਦਿਨਾ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਅੱਜ ਚੰਡੀਗੜ੍ਹ ਪਾਰਟੀ ਦਫ਼ਤਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਸਮੇਤ ਹੋਰ ਆਗੂ ਮੌਜੂਦ ਸਨ। ਇਸ ਮੌਕੇ ਭੁਪੇਸ਼ ਬਘੇਲ ਨੇ ਕਾਂਗਰਸੀ ਆਗੂਆਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਵੀ ਮੀਟਿੰਗ ਕੀਤੀ ਗਈ।

Check Also

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਚੁੱਕੇ ਸਵਾਲ

ਕਿਹਾ : ਜੇ ਸਾਡਾ ਮੁੱਖ ਮੰਤਰੀ ਨਸ਼ਾ-ਮੁਕਤ ਨਹੀਂ ਹੈ, ਤਾਂ ਪੰਜਾਬ ਨਸ਼ਾ-ਮੁਕਤ ਕਿਵੇਂ ਹੋਵੇਗਾ ਪੰਜਾਬ …