ਸਟਾਕ ਮਾਰਕੀਟ ਧੋਖਾਧੜੀ ਮਾਮਲੇ ’ਚ 30 ਦਿਨਾਂ ’ਚ ਮੰਗੀ ਰਿਪੋਰਟ
ਮੁੰਬਈ/ਬਿਊਰੋ ਨਿਊਜ਼ : ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਭਿ੍ਰਸ਼ਟਾਚਾਰ ਰੋਕੂ ਬਿਊਰੋ ਨੂੰ ਸੇਬੀ ਦੀ ਸਾਬਕਾ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਪੰਜ ਹੋਰ ਅਧਿਕਾਰੀਆਂ ਵਿਰੁੱਧ ਸਟਾਕ ਮਾਰਕੀਟ ਧੋਖਾਧੜੀ ਅਤੇ ਰੈਗੂਲੇਟਰੀ ਬੇਨਿਯਮੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਹ ਅਧਿਕਾਰੀ ਬੰਬੇ ਸਟਾਕ ਐਕਸਚੇਂਜ ਤੇ ਸਕਿਉਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨਾਲ ਸਬੰਧਤ ਹਨ। ਵਿਸ਼ੇਸ਼ ਅਦਾਲਤ ਦੇ ਜੱਜ ਸ਼ਸ਼ੀਕਾਂਤ ਏਕਨਾਥਰਾਓ ਬਾਂਗੜ ਨੇ ਹੁਕਮਾਂ ਵਿਚ ਕਿਹਾ ਕਿ ਇਸ ਸਬੰਧੀ ਪਹਿਲੀ ਨਜ਼ਰੇ ਬੇਨੇਮੀਆਂ ਅਤੇ ਮਿਲੀਭੁਗਤ ਕਰਨ ਦਾ ਪਤਾ ਲੱਗਦਾ ਹੈ ਜਿਸ ਲਈ ਨਿਰਪੱਖ ਜਾਂਚ ਦੀ ਲੋੜ ਹੈ। ਬੁਚ ਤੋਂ ਇਲਾਵਾ ਜਿਨ੍ਹਾਂ ਹੋਰ ਅਧਿਕਾਰੀਆਂ ਵਿਰੁੱਧ ਅਦਾਲਤ ਨੇ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ ਉਨ੍ਹਾਂ ਵਿੱਚ ਬੀਐਸਈ ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਰਾਮਨ ਰਾਮਾਮੂਰਤੀ, ਤਤਕਾਲੀ ਚੇਅਰਮੈਨ ਅਤੇ ਜਨਹਿਤ ਨਿਰਦੇਸ਼ਕ ਪ੍ਰਮੋਦ ਅਗਰਵਾਲ ਅਤੇ ਸੇਬੀ ਦੇ ਤਿੰਨ ਮੈਂਬਰ ਅਸ਼ਵਨੀ ਭਾਟੀਆ, ਅਨੰਤ ਨਰਾਇਣ ਅਤੇ ਕਮਲੇਸ਼ ਚੰਦਰ ਵਰਸ਼ਨੇ ਸ਼ਾਮਲ ਹਨ। ਅਦਾਲਤ ਨੇ ਕਿਹਾ ਕਿ ਉਹ ਜਾਂਚ ਦੀ ਨਿਗਰਾਨੀ ਕਰੇਗੀ ਅਤੇ ਇਸ ਮਾਮਲੇ ਦੀ 30 ਦਿਨਾਂ ਦੇ ਅੰਦਰ ਰਿਪੋਰਟ ਸੌਂਪੀ ਜਾਵੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ’ਚ 10 ਹਜ਼ਾਰ ਨਵੀਆਂ ਪੋਸਟਾਂ ਭਰਨ ਦਾ ਕੀਤਾ ਐਲਾਨ
ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ’ਚ ਵੀ ਸਹਿਯੋਗ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ/ਬਿਊਰੋ ਨਿਊਜ਼ : …