24.8 C
Toronto
Wednesday, September 17, 2025
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ...

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਦਰਮਿਆਨ ਖਿੱਚ-ਧੂਹ


ਰੁਜ਼ਗਾਰ ਦੀ ਮੰਗ ਕਰਦਿਆਂ ਇੱਕ ਬੇਰੁਜ਼ਗਾਰ ਦੀ ਪੱਗ ਤੇ ਲੜਕੀਆਂ ਦੀਆਂ ਚੁੰਨੀਆਂ ਲੱਥੀਆਂ
ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਇੱਕ ਡੀਐਸਪੀ ਦੀ ਵਰਦੀ ਦਾ ਬੈਜ ਵੀ ਉਖੜ ਗਿਆ। ਖਿੱਚ-ਧੂਹ ਦੌਰਾਨ ਪੁਲੀਸ ਪੰਜ ਪ੍ਰਦਰਸ਼ਨਕਾਰੀ ਲੜਕੀਆਂ ਸਮੇਤ ਅੱਠ ਬੇਰੁਜ਼ਗਾਰਾਂ ਨੂੰ ਜਬਰੀ ਧੂਹ ਕੇ ਲੈ ਗਈ ਅਤੇ ਹਿਰਾਸਤ ’ਚ ਲੈ ਕੇ ਬੱਸ ’ਚ ਬਿਠਾ ਲਿਆ। ਇੱਕ ਪ੍ਰਦਰਸ਼ਨਕਾਰੀ ਲੜਕੀ ਨੂੰ ਤਾਂ ਪੁਲੀਸ ਨੇ ਲੱਤਾਂ-ਬਾਹਾਂ ਤੋਂ ਫੜ ਘਸੀਟਦਿਆਂ ਜਬਰੀ ਹਿਰਾਸਤ ’ਚ ਲਿਆ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੂੰ ਭਾਰੀ ਜਦੋਜਹਿਦ ਕਰਨੀ ਪਈ। ਇਹ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਬੇਰੁਜ਼ਗਾਰ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਤੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸਨ। ਬੇਰੁਜ਼ਗਾਰ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮਤਰੀ ਦੀ ਕੋਠੀ ਵੱਲ ਵਧ ਰਹੇ ਸੀ ਪਰੰਤੂ ਪੁਲੀਸ ਨੇ ਸਖਤ ਨਾਕੇਬੰਦੀ ਕਰਕੇ ਬੇਰੁਜ਼ਗਾਰਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲੀਸ ਨਾਲ ਖਿੱਚਧੂਹ ਹੋਈ।

RELATED ARTICLES
POPULAR POSTS