Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ’ਚ 10 ਹਜ਼ਾਰ ਨਵੀਆਂ ਪੋਸਟਾਂ ਭਰਨ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ’ਚ 10 ਹਜ਼ਾਰ ਨਵੀਆਂ ਪੋਸਟਾਂ ਭਰਨ ਦਾ ਕੀਤਾ ਐਲਾਨ

ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ’ਚ ਵੀ ਸਹਿਯੋਗ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਸੁਰਜੀਤ ਕੀਤੀਆਂ ਜਾਣਗੀਆਂ ਅਤੇ ਇਹ ਭਰਤੀ ਵੱਖ ਵੱਖ ਪੋਸਟਾਂ ਲਈ ਕੀਤੀ ਜਾਵੇਗੀ। ਇਸ ਲਈ ਜਲਦ ਹੀ ਕੈਬਨਿਟ ਮੀਟਿੰਗ ਵਿੱਚ ਤਜਵੀਜ਼ ਲਿਆਂਦੀ ਜਾਵੇਗੀ। ਮੁੱਖ ਮੰਤਰੀ ਅੱਜ ਇੱਥੇ ਜਹਾਨਖੇਲਾਂ ਵਿੱਚ 2493 ਪੁਲੀਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਲਈ ਪੁੱਜੇ ਸਨ। ਮੁੱਖ ਮੰਤਰੀ ਪਾਸਿੰਗ ਆਊਟ ਪਰੇਡ ਦੌਰਾਨ ਨਵੇਂ ਰੰਗਰੂਟਾਂ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਦੇਸ਼ ਵਿਰੋਧੀ ਤਾਕਤਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਨਵੇਂ ਰੰਗਰੂਟਾਂ ਨੂੰ ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

Check Also

ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 250 ਦੌੜਾਂ ਬਣਾਉਣ ਦਾ ਟੀਚਾ

ਸ਼੍ਰੇਅਸ ਅਈਅਰ ਨੇ ਬਣਾਈਆਂ 79 ਦੌੜਾਂ ਦੁਬਈ/ਬਿਊਰੋ ਨਿਊਜ਼ : ਚੈਂਪੀਅਨਜ਼ ਟਰਾਫੀ ਵਿਚ ਭਾਰਤ ਤੇ ਨਿਊਜ਼ੀਲੈਂਡ …